ਗੁਰਦੁਆਰਾ ਸਾਹਿਬ ਨੇੜੇ ਚੱਲ ਰਹੇ ਸਪਾ ਸੈਂਟਰ ‘ਤੇ ਪੁਲਿਸ ਨੇ ਛਾਪਾ ਮਾਰਿਆ, ਕਈ ਲੜਕੇ-ਲੜਕੀਆਂ ਨੂੰ ਹਿਰਾਸਤ ‘ਚ ਲਿਆ

ਚੰਡੀਗੜ੍ਹ ਪੰਜਾਬ

ਗੁਰਦੁਆਰਾ ਸਾਹਿਬ ਨੇੜੇ ਚੱਲ ਰਹੇ ਸਪਾ ਸੈਂਟਰ ‘ਤੇ ਪੁਲਿਸ ਨੇ ਛਾਪਾ ਮਾਰਿਆ, ਕਈ ਲੜਕੇ-ਲੜਕੀਆਂ ਨੂੰ ਹਿਰਾਸਤ ‘ਚ ਲਿਆ


ਅੰਮ੍ਰਿਤਸਰ, 22 ਅਗਸਤ,ਬੋਲੇ ਪੰਜਾਬ ਬਿਊਰੋ :


ਮਜੀਠਾ ਰੋਡ ‘ਤੇ ਗੁਰਦੁਆਰਾ ਸ਼੍ਰੀ ਗੁਰੂ ਹਰਿਰਾਏ ਸਾਹਿਬ ਨੇੜੇ ਪਿਛਲੇ 2 ਸਾਲਾਂ ਤੋਂ ਚੱਲ ਰਹੇ ਸਪਾ ਸੈਂਟਰ ‘ਤੇ ਅੰਮ੍ਰਿਤਸਰ ਪੁਲਿਸ ਵੱਲੋਂ ਛਾਪਾ ਮਾਰਿਆ ਗਿਆ। ਇਸ ਸਬੰਧੀ ਪੁਲੀਸ ਵੱਲੋਂ ਕੁਝ ਲੜਕੀਆਂ ਅਤੇ ਲੜਕਿਆਂ ਨੂੰ ਹਿਰਾਸਤ ਵਿੱਚ ਲੈ ਕੇ ਮਜੀਠਾ ਰੋਡ ਥਾਣੇ ਵਿੱਚ ਲਿਜਾ ਕੇ ਕਾਰਵਾਈ ਕੀਤੀ ਗਈ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਥਾਣਾ ਮਜੀਠਾ ਰੋਡ ਦੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਗੁਰਦੁਆਰਾ ਸ਼੍ਰੀ ਹਰਿਰਾਏ ਸਾਹਿਬ ਨੇੜੇ ਇਕ ਸਪਾ ਸੈਂਟਰ ਚੱਲ ਰਿਹਾ ਹੈ, ਜਿਸ ਵਿਚ ਦੇਹ ਵਪਾਰ ਦਾ ਧੰਦਾ ਵੀ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਸਪਾ ਸੈਂਟਰ ਪਿਛਲੇ 2 ਸਾਲਾਂ ਤੋਂ ਚਲਾਇਆ ਜਾ ਰਿਹਾ ਸੀ। ਅੱਜ ਇੱਥੇ ਛਾਪਾ ਮਾਰ ਕੇ ਕੁਝ ਲੋਕਾਂ ਨੂੰ ਮੌਕੇ ਤੋਂ ਫੜ ਲਿਆ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਸਪਾ ਸੈਂਟਰ ਦੇ ਮਾਲਕ ਅਤੇ ਉਸ ਦੇ ਸਾਥੀ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਉਨ੍ਹਾਂ ਤੋਂ ਇਲਾਵਾ ਫੜੇ ਗਏ ਲੜਕੀਆਂ ਅਤੇ ਲੜਕਿਆਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *