ਮੋਗਾ ‘ਚ ਸਕੂਟੀ ਦੇ ਸ਼ੋਅਰੂਮ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ

ਚੰਡੀਗੜ੍ਹ ਪੰਜਾਬ

ਮੋਗਾ ‘ਚ ਸਕੂਟੀ ਦੇ ਸ਼ੋਅਰੂਮ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ


ਮੋਗਾ, 22 ਅਗਸਤ,ਬੋਲੇ ਪੰਜਾਬ ਬਿਊਰੋ :


ਜੀ.ਟੀ ਰੋਡ ‘ਤੇ ਸਿਵਲ ਲਾਈਨ ਮੋਗਾ ਨੇੜੇ ਸਥਿਤ ਬੀ.ਐੱਸ. ਆਟੋ ਸਕੂਟੀ ਦੇ ਸ਼ੋਅਰੂਮ ਨੂੰ ਅੱਗ ਲੱਗਣ ਕਾਰਨ 20-22 ਲੱਖ ਰੁਪਏ ਦੇ ਨੁਕਸਾਨ ਦਾ ਪਤਾ ਲੱਗਾ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਸ਼ੋਅਰੂਮ ‘ਚ ਭਿਆਨਕ ਅੱਗ ਲੱਗਣ ਕਾਰਨ ਹਫੜਾ-ਦਫੜੀ ਮਚ ਗਈ ਅਤੇ ਘਟਨਾ ਦੀ ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਬੜੀ ਮੁਸ਼ਕਲ ਨਾਲ ਅੱਗ ‘ਤੇ ਕਾਬੂ ਪਾਇਆ। ਅੱਗ ਲੱਗਣ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ।
ਏਜੰਸੀ ਮਾਲਕ ਬਲਵਿੰਦਰ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਸ਼ੋਅਰੂਮ ਵਿੱਚ ਪਈਆਂ ਕਈ ਸਕੂਟੀਆਂ ਸੜ ਗਈਆਂ। ਉਸ ਨੇ ਦੱਸਿਆ ਕਿ ਅੱਜ ਜਦੋਂ ਉਹ ਸਵੇਰੇ ਸੈਰ ਕਰਨ ਲਈ ਨਿਕਲਿਆ ਤਾਂ ਉਸ ਨੇ ਆਪਣੇ ਸ਼ੋਅਰੂਮ ਅੰਦਰੋਂ ਧੂੰਆਂ ਨਿਕਲਦਾ ਦੇਖਿਆ ਤਾਂ ਉਹ ਭੱਜ ਕੇ ਘਰ ਤੋਂ ਚਾਬੀਆਂ ਲੈ ਕੇ ਆਇਆ ਪਰ ਉਦੋਂ ਤੱਕ ਸ਼ੋਅਰੂਮ ਵਿੱਚ ਅੱਗ ਕਾਫੀ ਫੈਲ ਚੁੱਕੀ ਸੀ, ਜਿਸ ਕਾਰਨ ਬਹੁਤ ਸਾਰੇ ਸਕੂਟਰਾਂ ਨੂੰ ਅੱਗ ਲੱਗ ਗਈ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਵਿਭਾਗ ਨੇ ਮੌਕੇ ‘ਤੇ ਪਹੁੰਚ ਕੇ ਬੜੀ ਮੁਸ਼ਕਲ ਨਾਲ ਅੱਗ ‘ਤੇ ਕਾਬੂ ਪਾਇਆ। ਸ਼ੋਅਰੂਮ ਮਾਲਕ ਦਾ ਕਹਿਣਾ ਹੈ ਕਿ ਇਸ ਘਟਨਾ ਵਿੱਚ ਉਸ ਦਾ ਲੱਖਾਂ ਦਾ ਨੁਕਸਾਨ ਹੋਇਆ ਹੈ।

Leave a Reply

Your email address will not be published. Required fields are marked *