ਸੇਬੀ ਦਫ਼ਤਰ ਵੱਲ ਮਾਰਚ ਕਰ ਰਹੇ ਰਾਜਾ ਵੜਿੰਗ ਸਮੇਤ ਵੱਡੀ ਗਿਣਤੀ ਕਾਂਗਰਸੀ ਵਰਕਰ ਲਏ ਹਿਰਾਸਤ ’ਚ

ਚੰਡੀਗੜ੍ਹ ਪੰਜਾਬ

ਸੇਬੀ ਦਫ਼ਤਰ ਵੱਲ ਮਾਰਚ ਕਰ ਰਹੇ ਰਾਜਾ ਵੜਿੰਗ ਸਮੇਤ ਵੱਡੀ ਗਿਣਤੀ ਕਾਂਗਰਸੀ ਵਰਕਰ ਲਏ ਹਿਰਾਸਤ ’ਚ

ਚੰਡੀਗੜ੍ਹ,  22 ਅਗਸਤ, ਬੋਲੇ ਪੰਜਾਬ ਬਿਊਰੋ :

ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਐਮਪੀ ਰਾਜਾ ਵੜਿੰਗ ਦੀ ਅਗਵਾਈ ਵਿੱਚ ਅੱਜ  ਸੇਬੀ ਦਫ਼ਤਰ ਵੱਲ ਮਾਰਚ ਕੀਤਾ ਗਿਆ। ਚੰਡੀਗੜ੍ਹ ਪੁਲਿਸ ਨੇ ਬੈਰੀਕੇਡ ਲਗਾ ਕੇ ਕਾਂਗਰਸ ਵਰਕਰਾਂ ਨੂੰ ਅੱਗੇ ਨਾ ਵੱਧ ਦਿੱਤਾ ਰਾਹ ਵਿੱਚ ਹੀ ਰੋਕ ਦਿੱਤਾ।ਜਦੋਂ ਕਾਂਗਰਸੀ ਵਰਕਰਾਂ ਨੇ ਅੱਗੇ ਵੱਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨਾਲ ਹੱਥੋਂ ਪਾਈ ਵੀ ਹੋਈ। ਇਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਆਗੂਆਂ ਅਤੇ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਕਾਂਗਰਸੀ ਵਰਕਰਾਂ ਨੂੰ ਬੱਸ ਵਿੱਚ ਭਰ ਕੇ ਚੰਡੀਗੜ੍ਹ ਦੇ ਵੱਖ ਵੱਖ ਥਾਣਾ ਵਿੱਚ ਲੈ ਗਈ। ਥਾਣੇ 11 ਵਿਖੇ ਕਾਂਗਰਸੀ ਆਗੂਆਂ ਵੱਲੋਂ ਧਰਨਾ ਦਿੱਤਾ ਗਿਆ ਅਤੇ ਸੰਬੋਧਨ ਕੀਤਾ ਗਿਆ।ਇਸ ਮੌਕੇ ਰਾਜਾ ਵੜਿੰਗ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੇਬੀ ਪ੍ਰਮੁੱਖ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਅਤੇ ਇਸ ਮਾਮਲੇ ਵਿੱਚ ਜੇਪੀਸੀ ਜਾਂਚ ਦੀ ਮੰਗ ਕੀਤੀ ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।