ਰਾਜਪਾਲ ਗੁਲਾਬ ਚੰਦ ਕਟਾਰੀਆ ਹੋਏ ਬਿਮਾਰ, ਜਨਤਕ ਪ੍ਰੋਗਰਾਮ ਮੁਲਤਵੀ
ਉਦੈਪੁਰ, 23 ਅਗਸਤ,ਬੋਲੇ ਪੰਜਾਬ ਬਿਊਰੋ :
ਰਾਜਸਥਾਨ ਦੇ ਉਦੈਪੁਰ ‘ਚ ਵੀਰਵਾਰ ਦੇਰ ਰਾਤ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੀ ਤਬੀਅਤ ਅਚਾਨਕ ਵਿਗੜ ਗਈ। ਉਨ੍ਹਾਂ ਨੂੰ ਛਾਤੀ ਵਿੱਚ ਦਰਦ ਮਹਿਸੂਸ ਹੋਇਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਰਾਤ ਭਰ ਉਨ੍ਹਾਂ ਦਾ ਇਲਾਜ ਕੀਤਾ ਗਿਆ ਤੇ ਟੈਸਟ ਕਰਵਾਏ ਗਏ। ਸਭ ਕੁਝ ਆਮ ਵਾਂਗ ਹੋਣ ਤੋਂ ਬਾਅਦ, ਉਨ੍ਹਾਂ ਨੂੰ ਅੱਜ ਸਵੇਰੇ ਛੁੱਟੀ ਦੇ ਦਿੱਤੀ ਗਈ। ਜਿਸ ਤੋਂ ਬਾਅਦ ਉਹ ਉਦੈਪੁਰ ਸਥਿਤ ਆਪਣੇ ਘਰ ਚਲੇ ਗਏ।
ਜਾਣਕਾਰੀ ਮੁਤਾਬਕ ਰਾਜਪਾਲ ਕਟਾਰੀਆ ਮਾਛਲਾ ਮਗਰਾ ਸਥਿਤ ਰਿਹਾਇਸ਼ ‘ਤੇ ਸਨ। ਇਸ ਦੌਰਾਨ ਉਨ੍ਹਾਂ ਦੀ ਤਬੀਅਤ ਵਿਗੜ ਗਈ। ਮੁੱਢਲੀ ਜਾਂਚ ਵਿੱਚ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਹਾਈ ਪਾਇਆ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਉਦੈਪੁਰ ਦੇ ਐਮਬੀ ਹਸਪਤਾਲ ਲਿਜਾਇਆ ਗਿਆ। ਰਾਜਪਾਲ ਦੀ ਸਿਹਤ ਵਿਗੜਨ ਤੋਂ ਬਾਅਦ ਉਦੈਪੁਰ ਵਿੱਚ ਉਨ੍ਹਾਂ ਦੇ ਜਨਤਕ ਪ੍ਰੋਗਰਾਮਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਪਾਰਕ ਅਤੇ ਸ਼ੇਰ ਸਫਾਰੀ ਦੇ ਕਿਸੇ ਪ੍ਰੋਗਰਾਮ ਵਿੱਚ ਸ਼ਾਮਲ ਹੋਣਾ ਸੀ।