ਚੱਲਦੀ ਥਾਰ ਨੂੰ ਲੱਗੀ ਅੱਗ

ਚੰਡੀਗੜ੍ਹ ਪੰਜਾਬ

ਚੱਲਦੀ ਥਾਰ ਨੂੰ ਲੱਗੀ ਅੱਗ


ਜਲੰਧਰ, 24 ਅਗਸਤ,ਬੋਲੇ ਪੰਜਾਬ ਬਿਊਰੋ :


ਸ਼ਹਿਰ ‘ਚ ਇੱਕ ਚੱਲਦੀ ਥਾਰ ਵਿੱਚ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਚਿੱਕ-ਚਿਕ ਚੌਂਕ ਦੇ ਕੋਲ ਸੜਕ ਦੇ ਵਿਚਕਾਰ ਇੱਕ ਥਾਰ ਨੂੰ ਅੱਗ ਲੱਗ ਗਈ, ਜਿਸ ਕਾਰਨ ਮੌਕੇ ‘ਤੇ ਮੌਜੂਦ ਲੋਕਾਂ ‘ਚ ਹਫੜਾ-ਦਫੜੀ ਮੱਚ ਗਈ।
ਪਤਾ ਲੱਗਾ ਹੈ ਕਿ ਗੱਡੀ ‘ਚ ਸਪਾਰਕਿੰਗ ਹੋਣ ਕਾਰਨ ਅਚਾਨਕ ਭਿਆਨਕ ਅੱਗ ਲੱਗ ਗਈ ਅਤੇ ਕੁਝ ਹੀ ਪਲਾਂ ‘ਚ ਅੱਗ ਦੀਆਂ ਲਪਟਾਂ ਤੇਜ਼ ਹੋ ਗਈਆਂ। ਫਿਲਹਾਲ ਇਸ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ ਪਰ ਲੱਖਾਂ ਦਾ ਨੁਕਸਾਨ ਜ਼ਰੂਰ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ।

Leave a Reply

Your email address will not be published. Required fields are marked *