ਦੋ ਸਕੂਲੀ ਬੱਸਾਂ ਦੀ ਆਹਮੋ-ਸਾਹਮਣੇ ਟੱਕਰ, ਕਈ ਬੱਚੇ ਜ਼ਖਮੀ

ਚੰਡੀਗੜ੍ਹ ਨੈਸ਼ਨਲ ਪੰਜਾਬ

ਦੋ ਸਕੂਲੀ ਬੱਸਾਂ ਦੀ ਆਹਮੋ-ਸਾਹਮਣੇ ਟੱਕਰ, ਕਈ ਬੱਚੇ ਜ਼ਖਮੀ


ਜੈਪੁਰ, 24 ਅਗਸਤ,ਬੋਲੇ ਪੰਜਾਬ ਬਿਊਰੋ :


ਜੈਪੁਰ ਦੇ ਬਿੰਦਾਕਾ ਇਲਾਕੇ ਦੇ ਸੂਰਜ ਨਗਰ ‘ਚ ਅੱਜ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਇੱਥੇ ਦੋ ਸਕੂਲੀ ਬੱਸਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਕਾਰਨ 6 ਤੋਂ ਵੱਧ ਬੱਚੇ ਜ਼ਖਮੀ ਹੋ ਗਏ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਨਮਸਕਾਰ ਪਾਠਸ਼ਾਲਾ ਹਥੋਜ ਅਤੇ ਮੇਹਾਈ ਪਬਲਿਕ ਸਕੂਲ ਨਿਮੇਡਾ ਦੀਆਂ ਬੱਸਾਂ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀਆਂ ਸਨ। ਟੱਕਰ ਦੇ ਸਮੇਂ ਬੱਸਾਂ ਵਿੱਚ 50 ਤੋਂ ਵੱਧ ਬੱਚੇ ਸਵਾਰ ਸਨ।
ਘਟਨਾ ਤੋਂ ਤੁਰੰਤ ਬਾਅਦ ਥਾਣਾ ਬਿੰਦੂਕਾ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਸਾਰੇ ਜ਼ਖਮੀਆਂ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਹਾਦਸੇ ਦਾ ਕਾਰਨ ਓਵਰ ਸਪੀਡ ਦੱਸਿਆ ਜਾ ਰਿਹਾ ਹੈ। ਹਾਲਾਂਕਿ ਖੁਸ਼ਕਿਸਮਤੀ ਨਾਲ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ।
ਹਾਦਸੇ ਤੋਂ ਬਾਅਦ ਬੱਚਿਆਂ ਦੀਆਂ ਚੀਕਾਂ ਸੁਣ ਕੇ ਸਥਾਨਕ ਲੋਕ ਮਦਦ ਲਈ ਪੁੱਜੇ ਅਤੇ ਸਾਰੇ ਬੱਚਿਆਂ ਨੂੰ ਬੱਸਾਂ ‘ਚੋਂ ਸੁਰੱਖਿਅਤ ਬਾਹਰ ਕੱਢਿਆ। ਟੱਕਰ ‘ਚ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ।ਇਸ ਹਾਦਸੇ ਤੋਂ ਬਾਅਦ ਮਾਪੇ ਆਪਣੇ ਬੱਚਿਆਂ ਬਾਰੇ ਜਾਣਕਾਰੀ ਲੈਣ ਲਈ ਹਸਪਤਾਲ ਪੁੱਜੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।