ਰਾਸ਼ਟਰੀ ਪੁਲਾੜ ਦਿਵਸ ‘ਤੇ ਵਿਦਿਆਰਥੀਆਂ ਨੂੰ ਵਿਗਿਆਨ ਬਾਰੇ ਜਾਣਕਾਰੀ ਦਿੱਤੀ

ਚੰਡੀਗੜ੍ਹ ਪੰਜਾਬ

ਵਿਦਿਆਰਥੀਆਂ ਨੇ ਸ਼ਾਨਦਾਰ ਚਿੱਤਰਕਲਾ ਦਾ ਨਮੂਨਾ ਪੇਸ਼ ਕਰਦਿਆਂ ਪੁਲਾੜ ਨਾਲ ਸੰਬੰਧਿਤ ਪੇਂਟਿੰਗਾਂ ਤਿਆਰ ਕੀਤੀਆਂ

ਸ਼ਹੀਦ ਭਗਤ ਸਿੰਘ ਹਾਊਸ ਵੱਲੋਂ ਬੱਚਿਆਂ ਦਾ ਹੌਸਲਾ ਵਧਾਉਣ ਲਈ ਇਨਾਮ ਵੀ ਦਿੱਤੇ ਗਏ

ਰਾਜਪੁਰਾ 24 ਅਗਸਤ,ਬੋਲੇ ਪੰਜਾਬ ਬਿਊਰੋ :

ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੰਜੀਵ ਵਰਮਾ ਦੀ ਅਗਵਾਈ ਹੇਠ ਰਾਸ਼ਟਰੀ ਪੁਲਾੜ ਦਿਵਸ ਸੰਬੰਧੀ ਦੋ ਦਿਨਾਂ ਸਹਿ-ਵਿੱਦਿਅਕ ਕਿਰਿਆਵਾਂ ਕੀਤੀਆਂ ਗਈਆਂ। ਇਹਨਾਂ ਗਤੀਵਿਧੀਆਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਐਨਸੀਈਆਰਟੀ ਦਿੱਲੀ ਵੱਲੋਂ ਜਾਰੀ ਆਨਲਾਈਨ ਕੁਇਜ਼ ਵਿੱਚ ਭਾਗ ਲਿਆ। ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਨਲਾਈਨ ਪ੍ਰਮਾਣ ਪੱਤਰ ਵੀ ਜਾਰੀ ਕੀਤੇ ਗਏ। ਇਸਦੇ ਨਾਲ ਹੀ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਭਾਰਤ ਦੀ ਪੁਲਾੜ ਸੰਬੰਧੀ ਯਾਤਰਾਵਾਂ ਦੀ ਡਰਾਇੰਗ ਅਤੇ ਪੇਂਟਿੰਗ ਦੀ ਸਹਿ-ਵਿੱਦਿਅਕ ਕਿਰਿਆਵਾਂ ਵਿੱਚ ਭਾਗ ਲਿਆ। ਪੇਂਟਿੰਗ ਅਤੇ ਡਰਾਇੰਗ ਐਕਟੀਵਿਟੀਜ਼ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਹਾਊਸ ਦੇ ਵੱਲੋਂ ਸੰਗੀਤਾ ਵਰਮਾ ਸਕੂਲ ਇੰਚਾਰਜ, ਹਾਊਸ ਇੰਚਾਰਜ ਰਾਜਿੰਦਰ ਸਿੰਘ ਚਾਨੀ ਅਤੇ ਸਮੂਹ ਅਧਿਆਪਕਾਂ ਨੇ ਸ਼ਟੇਸ਼ਨਰੀ ਦੇ ਕੇ ਨਿਵਾਜਿਆ। ਇਸ ਮੌਕੇ ਸਾਇੰਸ ਮਿਸਟ੍ਰੈਸ ਜਸਵਿੰਦਰ ਕੌਰ, ਸਕੂਲ ਇੰਚਾਰਜ ਸੰਗੀਤਾ ਵਰਮਾ, ਰਾਜਿੰਦਰ ਸਿੰਘ ਚਾਨੀ ਸਕਾਊਟ ਮਾਸਟਰ, ਹਰਜੀਤ ਕੌਰ, ਨਰੇਸ਼ ਧਮੀਜਾ, ਕਿੰਪੀ ਬਤਰਾ ਅਤੇ ਹੋਰ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਰਾਸ਼ਟਰੀ ਪੁਲਾੜ ਦਿਵਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਇਸ ਮੌਕੇ ਵਿਦਿਆਰਥੀਆਂ ਨੂੰ ਪੁਲਾੜ ਦੀ ਜਾਣਕਾਰੀ ਸੰਬੰਧੀ ਐਨਸੀਈਆਰਟੀ ਵੱਲੋਂ ਜਾਰੀ ਵੀਡੀਓ ਡਾਕੂਮੈਂਟਰੀ ਵੀ ਦਿਖਾਈ ਗਈ। ਇਸ ਮੌਕੇ ਸ਼ਹੀਦ ਭਗਤ ਸਿੰਘ ਹਾਊਸ ਦੇ ਅਧਿਆਪਕ ਮੈਂਬਰ ਵੀ ਮੌਜੂਦ ਸਨ।

Leave a Reply

Your email address will not be published. Required fields are marked *