ਪੰਜਾਬੀ ਨੌਜਵਾਨ ਦੀ ਵਿਦੇਸ਼ ‘ਚ ਸੜਕ ਹਾਦਸੇ ਵਿੱਚ ਮੌਤ

ਚੰਡੀਗੜ੍ਹ ਪੰਜਾਬ

ਪੰਜਾਬੀ ਨੌਜਵਾਨ ਦੀ ਵਿਦੇਸ਼ ‘ਚ ਸੜਕ ਹਾਦਸੇ ਵਿੱਚ ਮੌਤ


ਬਟਾਲਾ, 25 ਅਗਸਤ,ਬੋਲੇ ਪੰਜਾਬ ਬਿਊਰੋ :


ਸਾਉਦੀ ਅਰਬ ਵਿੱਚ ਬਟਾਲਾ ਦੇ ਪਿੰਡ ਚੈਨੇਵਾਲ ਦੇ ਇੱਕ 35 ਸਾਲਾ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ।ਜਵਾਨ ਪੁੱਤਰ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਵਿੱਚ ਸੋਗ ਦਾ ਮਾਹੌਲ ਹੈ। ਪਿੰਡ ਦੇ ਲੋਕ ਅਤੇ ਰਿਸ਼ਤੇਦਾਰ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਪਹੁੰਚ ਰਹੇ ਹਨ।
ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਮੇਜਰ ਮਸੀਹ ਕਰੀਬ 5 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਸਾਊਦੀ ਅਰਬ ਗਿਆ ਸੀ। ਉਹ ਉਥੇ ਟਰਾਲਾ ਚਲਾਉਂਦਾ ਸੀ। ਸਭ ਕੁਝ ਠੀਕ ਚੱਲ ਰਿਹਾ ਸੀ। ਪਰ ਸੜਕ ਹਾਦਸੇ ਵਿੱਚ ਉਸਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਛੋਟਾ ਲੜਕਾ ਵੀ ਸਾਊਦੀ ਅਰਬ ਦੀ ਇੱਕ ਕੰਪਨੀ ਵਿੱਚ ਕੰਮ ਕਰਦਾ ਹੈ। ਜਿਸ ਨੇ ਇਸ ਦੁਰਘਟਨਾ ਬਾਰੇ ਦੱਸਿਆ। ਦੱਸ ਦੇਈਏ ਕਿ ਮ੍ਰਿਤਕ ਮੇਜਰ ਮਸੀਹ ਆਪਣੇ ਪਿੱਛੇ ਪਤਨੀ ਅਤੇ ਸਾਢੇ ਪੰਜ ਸਾਲ ਦੀ ਬੇਟੀ ਛੱਡ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।