ਪੰਜਾਬ ‘ਚ ਬੀਐਸਐਫ ਦੀਆਂ ਮਹਿਲਾ ਜਵਾਨ ਹੋਣਗੀਆਂ ਤਾਇਨਾਤ

ਚੰਡੀਗੜ੍ਹ ਪੰਜਾਬ

ਪੰਜਾਬ ‘ਚ ਬੀਐਸਐਫ ਦੀਆਂ ਮਹਿਲਾ ਜਵਾਨ ਹੋਣਗੀਆਂ ਤਾਇਨਾਤ


ਅੰਮ੍ਰਿਤਸਰ, 25 ਅਗਸਤ,ਬੋਲੇ ਪੰਜਾਬ ਬਿਊਰੋ :


ਸੀਮਾ ਸੁਰੱਖਿਆ ਬਲ (ਬੀਐਸਐਫ) ਦੀ ਇਕ ਹੋਰ ਬਟਾਲੀਅਨ ਪੰਜਾਬ ਵਿਚ ਤਾਇਨਾਤ ਕੀਤੀ ਜਾਵੇਗੀ। ਬਟਾਲੀਅਨ ਨੂੰ ਭਾਰਤ-ਪਾਕਿਸਤਾਨ ਸਰਹੱਦ ’ਤੇ ਤਾਇਨਾਤ ਕੀਤਾ ਜਾਵੇਗਾ। ਪੰਜਾਬ ਵਿਚ ਪਾਕਿਸਤਾਨ ਦੀ ਸਰਹੱਦ ਪਾਰ ਤੋਂ ਬਹੁਤ ਜ਼ਿਆਦਾ ਨਸ਼ਾ ਤਸਕਰੀ ਅਤੇ ਹਥਿਆਰਾਂ ਦੀ ਤਸਕਰੀ ਹੁੰਦੀ ਹੈ। ਡ੍ਰੋਨਾਂ ਰਾਹੀਂ ਨਸ਼ਿਆਂ ਤੇ ਹਥਿਆਰਾਂ ਦੀ ਸਪਲਾਈ ਨੂੰ ਰੋਕਣ ਤੇ ਘੁਸਪੈਠ ਨੂੰ ਰੋਕਣ ਲਈ ਵਾਧੂ ਬਟਾਲੀਅਨ ਤਾਇਨਾਤ ਕਰਨ ਦੀ ਮੰਗ ਕੀਤੀ ਗਈ ਹੈ।
ਇਸ ਤੋਂ ਇਲਾਵਾ ਸੀਮਾ ਸੁਰੱਖਿਆ ਬਲ ਮਰਦ ਸਿਪਾਹੀਆਂ ਵਾਂਗ ਮੋਰਚੇ ’ਤੇ ਗਸ਼ਤ ਕਰਨ ਲਈ ਮਹਿਲਾ ਸਿਪਾਹੀਆਂ ਦੀ ਇਕ ਮਾਊਂਟਿਡ ਯੂਨਿਟ ਬਣਾ ਰਹੀ ਹੈ। ਬੀਐਸਐਫ ਨੇ ਹਾਲ ਹੀ ਵਿਚ ਜੰਮੂ ਦੇ ਨਾਲ ਲੱਗਦੇ ਗੁਰਦਾਸਪੁਰ ਵਿਚ ਹੋਰ ਵਧੇਰੇ ਸੈਨਿਕ ਤਾਇਨਾਤ ਕਰ ਕੇ ਪੰਜਾਬ-ਜੰਮੂ ਸਰਹੱਦ ਦੇ ਨਾਲ ਅਪਣੀ ਤਾਕਤ ਵਧਾ ਦਿਤੀ ਹੈ। ਅਜਿਹਾ ਭਾਰਤ-ਪਾਕਿਸਤਾਨ ਸਰਹੱਦ ਤੋਂ ਜੰਮੂ ਰਾਹੀਂ ਪੰਜਾਬ ’ਚ ਅਤਿਵਾਦੀਆਂ ਦੀ ਘੁਸਪੈਠ ਨੂੰ ਰੋਕਣ ਲਈ ਕੀਤਾ ਗਿਆ ਹੈ।
ਮੌਜੂਦਾ ਸਮੇਂ ’ਚ ਪੰਜਾਬ ਵਿਚ ਬੀ.ਐੱਸ.ਐੱਫ 500 ਕਿਲੋਮੀਟਰ ਤੋਂ ਵੱਧ ਲੰਬੇ ਸਰਹੱਦੀ ਖੇਤਰ ਦੀ ਸੁਰੱਖਿਆ ਲਈ ਜ਼ਿੰਮੇਵਾਰ ਹੈ। ਇਸ ਲਈ ਪੰਜਾਬ ਵਿਚ ਬੀ.ਐਸ.ਐਫ ਦੀਆਂ ਲਗਭਗ 20 ਬਟਾਲੀਅਨਾਂ ਸਰਗਰਮ ਹਨ। ਇਨ੍ਹਾਂ ’ਚੋਂ 18 ਸਰਹੱਦ ’ਤੇ ਤਾਇਨਾਤ ਹਨ, ਜਦ ਕਿ ਬਾਕੀਆਂ ਨੂੰ ਅੰਮ੍ਰਿਤਸਰ ’ਚ ਅਟਾਰੀ ਇੰਟੈਗਰੇਟਿਡ ਚੈੱਕ ਪੋਸਟ ਅਤੇ ਗੁਰਦਾਸਪੁਰ ਜ਼ਿਲੇ ’ਚ ਕਰਤਾਰਪੁਰ ਕਾਰੀਡੋਰ ਡੇਰਾ ਬਾਬਾ ਨਾਨਕ ’ਤੇ ਲੋੜ ਮੁਤਾਬਕ ਤਾਇਨਾਤ ਕੀਤਾ ਗਿਆ ਹੈ।
ਬੀਐਸਐਫ ਦੇ ਇਕ ਸੀਨੀਅਰ ਅਧਿਕਾਰੀ ਨੇ ਦਸਿਆ ਕਿ ਪੰਜਾਬ ਵਿਚ ਭਾਰਤ-ਪਾਕਿਸਤਾਨ ਸਰਹੱਦ ਨੂੰ ਬਿਹਤਰ ਢੰਗ ਨਾਲ ਸੁਰੱਖਿਅਤ ਕਰਨ ਲਈ ਬੀਐਸਐਫ਼ ਦੀ ਇਕ ਹੋਰ ਬਟਾਲੀਅਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ ਤੇ ਤਰਨਤਾਰਨ ਵਿਚ ਸਾਲ 2019-20 ਤੋਂ ਡ੍ਰੋਨ ਦਾ ਖ਼ਤਰਾ ਵਧਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।