ਬਠਿੰਡਾ : ਸੱਸ ਤੇ ਜਵਾਈ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ ਪੰਜਾਬ

ਬਠਿੰਡਾ : ਸੱਸ ਤੇ ਜਵਾਈ ਹੈਰੋਇਨ ਸਮੇਤ ਗ੍ਰਿਫ਼ਤਾਰ

ਬਠਿੰਡਾ 25 ਅਗਸਤ,ਬੋਲੇ ਪੰਜਾਬ ਬਿਊਰੋ :

  ਬਠਿੰਡਾ ਪੁਲਿਸ ਦੇ ਸੀ.ਆਈ.ਏ ਸਟਾਫ਼ ਦੀ ਟੀਮ ਨੇ ਗਸ਼ਤ ਦੌਰਾਨ ਸੱਸ ਅਤੇ ਜਵਾਈ ਨੂੰ 8 ਹਜ਼ਾਰ ਰੁਪਏ ਦੀ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਸੀਆਈਏ ਸਟਾਫ਼ 2 ਦੇ ਇੰਚਾਰਜ ਇੰਸਪੈਕਟਰ ਕਰਨਦੀਪ ਸਿੰਘ ਨੇ ਦੱਸਿਆ ਕਿ ਪੁਲੀਸ ਧੋਬੀਆਣਾ ਬਸਤੀ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਇੱਕ ਮਹਿਲਾ ਅਤੇ ਇੱਕ ਪੁਰਸ਼ ਦੀ ਤਲਾਸ਼ੀ ਲਈ ਗਈ, ਤਲਾਸ਼ੀ ਉਨ੍ਹਾਂ ਕੋਲੋਂ 50 ਗ੍ਰਾਮ ਹੈਰੋਇਨ ਅਤੇ 8 ਹਜ਼ਾਰ ਰੁਪਏ ਬਰਾਮਦ ਕੀਤੇ ਗਏ।

ਫੜੇ ਗਏ ਨਸ਼ਾ ਤਸਕਰ ਦੀ ਪਛਾਣ  ਗੁਰਦਿਆਲ ਰਾਮ ਵਾਸੀ ਹਨੂੰਮਾਨਗੜ੍ਹ ਜ਼ਿਲ੍ਹਾ ਰਾਜਸਥਾਨ ਵਜੋਂ ਹੋਈ ਹੈ। ਮੁਲਜ਼ਮ ਮਹਿਲਾ ਖ਼ਿਲਾਫ਼ ਪਹਿਲਾਂ ਹੀ ਐਨਡੀਪੀਐਸ ਐਕਟ ਦੇ ਸੱਤ ਕੇਸ ਦਰਜ ਹਨ। ਪੁਲੀਸ ਨੇ ਮਹਿਲਾ ਤੇ ਉਸ ਦੇ ਜਵਾਈ ਗੁਰਦਿਆਲ ਦਾਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।ਉਨ੍ਹਾਂ ਦੱਸਿਆ ਕਿ ਦੋਵਾਂ ਨੂੰ ਮੈਡੀਕਲ ਜਾਂਚ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *