ਸ਼੍ਰੋਮਣੀ ਅਕਾਲੀ ਦਲ ਦੇ ਹਰਦੀਪ ਸਿੰਘ ਡਿੰਪੀ ਢਿੱਲੋ ਨੇ ਆਮ ਆਦਮੀ ਪਾਰਟੀ ਚ ਜਾਣ ਦਾ ਕੀਤਾ ਐਲਾਨ

ਚੰਡੀਗੜ੍ਹ ਪੰਜਾਬ

 

ਗਿੱਦੜਬਾਹੇ ਆ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਮ ਆਦਮੀ ਪਾਰਟੀ ਚ ਕਰਾਉਣਗੇ ਸ਼ਮੂਲੀਅਤ 

ਚੰਡੀਗੜ੍ਹ 26 ਅਗਸਤ ,ਬੋਲੇ ਪੰਜਾਬ ਬਿਊਰੋ :

ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਤੋਂ ਬਾਅਦ ਗਿੱਦੜਬਾਹਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿਲੋ ਨੇ ਆਮ ਆਦਮੀ ਪਾਰਟੀ ਜੁਆਇਨ ਕਰਨ ਦਾ ਐਲਾਨ ਕਰ ਦਿੱਤਾ ਹੈ। ਇੱਕ ਪ੍ਰਾਈਵੇਟ ਨਿਊਜ਼ ਚੈਨਲ ਨੂੰ ਦਿੱਤੇ ਇੰਟਰਵਿਊ ਦੇ ਵਿੱਚ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਖੁਲਾਸਾ ਕੀਤਾ ਹੈ ਕਿ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਗਿੱਦੜਬਾਹਾ ਵਿਖੇ ਆ ਕੇ ਉਹਨਾਂ ਨੂੰ ਆਮ ਆਦਮੀ ਪਾਰਟੀ ਜੁਆਇਨ ਕਰਵਾਉਣਗੇ। ਉਧਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਹਰਦੀਪ ਸਿੰਘ ਡਿੰਪੀ ਢਿੱਲੋ ਨੂੰ ਆਪਣੇ ਫੈਸਲੇ ਤੇ ਮੁੜ ਵਿਚਾਰ ਕਰਨ ਦੀ ਸਲਾਹ ਦਿੱਤੀ ਹੈ। ਉਹਨਾਂ ਕਿਹਾ ਕਿ ਉਹ ਡਿੰਪੀ ਢਿੱਲੋ ਨੂੰ 10 ਦਿਨਾਂ ਦਾ ਵਕਤ ਦਿੰਦੇ ਹਨ। ਉਹ 10 ਦਿਨਾਂ ਦੇ ਅੰਦਰ ਅੰਦਰ ਪਾਰਟੀ ਵਿੱਚ ਵਾਪਸੀ ਕਰ ਸਕਦੇ ਹਨ ਦੂਜੇ ਪਾਸੇ ਨਿਊਜ਼ ਚੈਨਲ ਨੂੰ ਦਿੱਤੇ ਇੰਟਰਵਿਊ ਦੇ ਵਿੱਚ ਹਰਦੀਪ ਸਿੰਘ ਡਿੰਪੀ ਢਿੱਲੋ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਵਾਪਸ ਜਾਣ ਦਾ ਹੁਣ ਸਵਾਲ ਨਹੀਂ ਪੈਦਾ ਹੁੰਦਾ ਡਿੰਪੀ ਢੁੱਲੋ ਦੇ ਆਮ ਆਦਮੀ ਪਾਰਟੀ ਵਿੱਚ ਜਾਣ ਦੇ ਇਸ ਐਲਾਨ ਤੋਂ ਬਾਅਦ ਇਹ ਸਾਫ ਹੋ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੋਂ ਗਿੱਦੜਬਾਹਾ ਤੋਂ ਹੁਣ ਕੋਈ ਹੋਰ ਉਮੀਦਵਾਰ ਹੋਵੇਗਾ। ਸੰਭਾਵੀ ਤੌਰ ਤੇ ਸੁਖਬੀਰ ਸਿੰਘ ਬਾਦਲ ਦੇ ਚਚੇਰੇ ਭਰਾ ਮਨਪ੍ਰੀਤ ਸਿੰਘ ਬਾਦਲ ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਗਿੱਦੜਵਾਹਾ ਤੋਂ ਚੋਣ ਲੜ ਸਕਦੇ ਹਨ। ਆਪਣੇ ਇਸ ਇੰਟਰਵਿਊ ਚ ਡਿੰਪੀ ਢਿੱਲੋ ਨੇ ਇਹ ਵੀ ਖੁਲਾਸਾ ਕੀਤਾ ਹੈ ਕਿ ਪਾਰਟੀ ਛੱਡਣ ਦਾ ਉਹਨਾਂ ਦਾ ਕਾਰਨ ਮਨਪ੍ਰੀਤ ਸਿੰਘ ਬਾਦਲ ਦੀ ਉਹਨਾਂ ਦੇ ਹਲਕੇ ਦੇ ਵਿੱਚ ਲੋੜ ਤੋਂ ਵੱਧ ਸਿਆਸੀ ਦਖਲ ਅੰਦਾਜ਼ੀ ਹੈ।

Leave a Reply

Your email address will not be published. Required fields are marked *