ਗਿੱਦੜਬਾਹਾ ਜ਼ਿਮਨੀ ਚੋਣ ਤੋਂ ਪਹਿਲਾਂ ਸੁਖਬੀਰ ਬਾਦਲ ਦੇ ਕਰੀਬੀ ਨੇ ਕਿਹਾ ਅਲਵਿਦਾ

ਚੰਡੀਗੜ੍ਹ ਪੰਜਾਬ

ਗਿੱਦੜਬਾਹਾ ਜ਼ਿਮਨੀ ਚੋਣ ਤੋਂ ਪਹਿਲਾਂ ਸੁਖਬੀਰ ਬਾਦਲ ਦੇ ਕਰੀਬੀ ਨੇ ਕਿਹਾ ਅਲਵਿਦਾ


ਚੰਡੀਗੜ੍ਹ, 26 ਅਗਸਤ ,ਬੋਲੇ ਪੰਜਾਬ ਬਿਊਰੋ :

ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਸੀਨੀਅਰ ਅਕਾਲੀ ਆਗੂ ਅਤੇ ਹਲਕਾ ਗਿੱਦੜਬਾਹਾ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਪਾਰਟੀ ਵਰਕਰਾਂ ਦੀ ਮੀਟਿੰਗ ਬੁਲਾ ਕੇ ਇਹ ਐਲਾਨ ਕੀਤਾ।ਦੱਸਿਆ ਜਾ ਰਿਹਾ ਹੈ ਕਿ ਜ਼ਿਮਨੀ ਚੋਣ ਲਈ ਉਮੀਦਵਾਰ ਵਜੋਂ ਅਜੇ ਤੱਕ ਉਨ੍ਹਾਂ ਦੇ ਨਾਂ ਦਾ ਐਲਾਨ ਨਾ ਹੋਣ ਕਾਰਨ ਢਿੱਲੋਂ ਨਾਰਾਜ਼ ਸਨ। ਡਿੰਪੀ ਢਿੱਲੋਂ ਨੇ ਐਤਵਾਰ ਨੂੰ ਆਪਣੇ ਨਿਵਾਸ ਸਥਾਨ ‘ਤੇ ਸਮਰਥਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਪਾਰਟੀ ਛੱਡਣ ਦਾ ਐਲਾਨ ਕੀਤਾ। ਦੂਜੇ ਪਾਸੇ ਸੂਤਰਾਂ ਤੋਂ ਜਾਣਕਾਰੀ ਮਿਲ ਰਹੀ ਹੈ ਕਿ ਡਿੰਪੀ ਢਿੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।