ਜੰਮੂ-ਕਸ਼ਮੀਰ ਵਿਧਾਨਸਭਾ ਚੋਣਾਂ ਲਈ ਭਾਜਪਾ ਨੇ15 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਚੰਡੀਗੜ੍ਹ ਪੰਜਾਬ

ਜੰਮੂ-ਕਸ਼ਮੀਰ ਵਿਧਾਨਸਭਾ ਚੋਣਾਂ ਲਈ ਭਾਜਪਾ ਨੇ15 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਚੰਡੀਗੜ੍ਹ, 26 ਅਗਸਤ,ਬੋਲੇ ਪੰਜਾਬ ਬਿਊਰੋ :

ਭਾਜਪਾ ਨੇ ਅੱਜ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਦੁਬਾਰਾ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਪਹਿਲੇ ਪੜਾਅ ਦੇ 15 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਾਰਟੀ ਨੇ ਸਵੇਰੇ 10 ਵਜੇ 44 ਨਾਵਾਂ ਦੀ ਸੂਚੀ ਜਾਰੀ ਕੀਤੀ ਸੀ, ਜਿਸ ਨੂੰ 2 ਘੰਟੇ ਦੇ ਅੰਦਰ ਵਾਪਸ ਲੈ ਲਿਆ ਗਿਆ। ਕਰੀਬ 12 ਵਜੇ ਪਾਰਟੀ ਨੇ ਸੋਸ਼ਲ ਮੀਡੀਆ ਹੈਂਡਲ ਐਕਸ ਤੋਂ ਆਪਣੀ ਸੂਚੀ ਨੂੰ ਡਿਲੀਟ ਕਰ ਦਿੱਤਾ।ਹੁਣ ਭਾਜਪਾ ਵੱਲੋਂ ਦੁਬਾਰਾ  ਤੋਂ 15 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ।

Leave a Reply

Your email address will not be published. Required fields are marked *