ਰੌਇਲ ਗਲੋਬਲ ਸਕੂਲ ਵਿਖੇ ਸ਼ਰਧਾ ਨਾਲ ਮਨਾਈ ਜਨਮ ਅਸ਼ਟਮੀ

ਚੰਡੀਗੜ੍ਹ ਪੰਜਾਬ

ਹਾਥੀ ਘੋੜਾ ਪਾਲਕੀ, ਜੈ ਘਨਈਆ ਲਾਲ ਕੀ’….

ਚੰਡੀਗੜ੍ਹ, 26 ਅਗਸਤ ,ਬੋਲੇ ਪੰਜਾਬ (ਬਿਊਰੋ ਹਰਦੇਵ ਚੌਹਾਨ )

ਦਿ ਰੌਇਲ ਗਲੋਬਲ ਸਕੂਲ, ਖਿਆਲਾ ਕਲਾਂ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਸ੍ਰੀਮਤੀ ਯੋਗਿਤਾ ਭਾਟੀਆ ਵੱਲੋਂ ਦੀਪ ਜਗਾ ਕੇ ਅਤੇ ਭਗਵਾਨ ਕ੍ਰਿਸ਼ਨ ਦੀ ਪੂਜਾ ਨਾਲ ਕੀਤੀ ਗਈ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ‘ਤੇ ਆਧਾਰਿਤ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਸਾਰਿਆਂ ਦਾ ਮਨ ਮੋਹਿਆ।
ਕਿੰਡਰਗਾਰਟਨ ਦੇ ਵਿਦਿਆਰਥੀ ਰਾਧਾ, ਕ੍ਰਿਸ਼ਨ ਦੇ ਰੂਪ ਵਿੱਚ ਸਕੂਲ ਆਏ ਜੋ ਕਿ ਬਹੁਤ ਹੀ ਸੁੰਦਰ ਲੱਗ ਰਹੇ ਸਨ। ਸੀਨੀਅਰ ਕਲਾਸਾਂ ਦੇ ਵਿਦਿਆਰਥੀਆਂ ਵੱਲੋਂ ਇੱਕ ਪਿਰਾਮਿਡ ਬਣਾ ਕੇ ਮਟਕੀ ਤੋੜਨ ਦੀ ਰਸਮ ਨਿਭਾਈ ਗਈ।

ਸਾਰੇ ਵਿਦਿਆਰਥੀਆਂ ਵਲੋਂ ਜੋਸ਼ ਵਿੱਚ ‘ਹਾਥੀ ਘੋੜਾ ਪਾਲਕੀ, ਜੈ ਘਨਈਆ ਲਾਲ ਕੀ’ ਦੇ ਨਾਅਰੇ ਲਗਾਏ ਗਏ। ਸਕੂਲ ਦੇ ਪ੍ਰਿੰਸੀਪਲ ਅਤੇ ਸਟਾਫ਼ ਵੱਲੋਂ ਭਗਵਾਨ ਕ੍ਰਿਸ਼ਨ ਜੀ ਦੇ ਭਜਨ ਗਾਇਨ ਕੀਤੇ ਗਏ। ਇਸ ਮੌਕੇ ਮੱਖਣ-ਮਿਸ਼ਰੀ ਅਤੇ ਚੂਰਮੇ ਦਾ ਪ੍ਰਸ਼ਾਦ ਵੀ ਵੰਡਿਆ ਗਿਆ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਯੋਗਿਤਾ ਭਾਟੀਆ ਨੇ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੱਤੀ ਅਤੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਫਲਸਫੇ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਦੱਸਿਆ। ਹਿੰਦੀ ਅਧਿਆਪਕਾ ਸ੍ਰੀਮਤੀ ਅਨੂ ਸ਼ਰਮਾਂ ਨੇ ਵਿਦਿਆਰਥੀਆਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦੀ ਸਾਖੀ ਸੁਣਾਈ। ਸਕੂਲ ਦੇ ਚੇਅਰਮੈਨ ਸ. ਏਕਮਜੀਤ ਸਿੰਘ ਸੋਹਲ ਨੇ ਸਮੂਹ ਬੱਚਿਆਂ, ਸਟਾਫ਼ ਅਤੇ ਮਾਪਿਆਂ ਨੂੰ ਇਸ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਤਿਉਹਾਰ ਸਾਡੇ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਕੰਮ ਕਰਦੇ ਹਨ।

Leave a Reply

Your email address will not be published. Required fields are marked *