ਐਮਪੀ ਅਮ੍ਰਿਤਪਾਲ ਸਿੰਘ ਦੇ ਪਿਤਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਸੌਂਪਿਆ ਮੰਗ ਪੱਤਰ
ਅੰਮ੍ਰਿਤਸਰ, 27ਅਗਸਤ ,ਬੋਲੇ ਪੰਜਾਬ ਬਿਊਰੋ ;
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਖਡੂਰ ਸਾਹਿਬ ਤੋਂ ਐਮਪੀ ਭਾਈ ਅਮ੍ਰਿਤਪਾਲ ਸਿੰਘ ਦੇ ਪਿਤਾ ਵਲੋਂ ਮੁਲਾਕਾਤ ਕੀਤੀ ਗਈ ਹੈ। ਭਾਈ ਅਮ੍ਰਿਤਪਾਲ ਸਿੰਘ ਦੇ ਪਿਤਾ ਵੱਡੀ ਗਿਣਤੀ ‘ਚ ਆਪਣੇ ਸਮਰਥਕਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਕਈ ਸਿੱਖ ਜਥੇਬੰਦੀਆਂ ਨੇ ਨੁਮਾਇੰਦੇ ਵੀ ਸਨ। ਜਾਣਕਾਰੀ ਮੁਤਾਬਕ 30 ਤਰੀਕ ਨੂੰ ਹੋਣ ਵਾਲੀ 5 ਸਿੰਘ ਸਾਹਿਬਾਨਾਂ ਦੀ ਮੀਟਿੰਗ ਦੇ ਚਲਦਿਆ ਇਸ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਇਹ ਮੰਨਿਆ ਜਾ ਰਿਹਾ ਹੈ ਕਿ ਅਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਦੁਆਰਾ ਇਸੇ ਮਾਮਲੇ ਦੇ ਬਾਰੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਪੱਤਰ ‘ਚ ਝੂਠੇ ਪੁਲਿਸ ਮੁਕਾਬਲੇ ਅਤੇ ਬੇਅਦਬੀਆਂ ਦਾ ਜ਼ਿਕਰ ਕੀਤਾ ਗਿਆ ਹੈ। ਪੱਤਰ ‘ਚ ਇਹ ਵੀ ਲਿਖਿਆ ਹੈ ਕਿ ਜੋ ਵੀ ਫੈਸਲਾ ਪੰਜ ਸਿੰਘ ਸਾਹਿਬਾਨਾਂ ਵਲੋਂ ਲਿਆ ਜਾਵੇ ਉਹ ਕੌਮ ਦੀਆਂ ਭਾਵਨਾਵਾਂ ਨੂੰ ਧਿਆਨ ‘ਚ ਰੱਖ ਕੇ ਲਿਆ ਜਾਵੇ।