ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨਾਲ ਕੀਤੀ ਗੱਲਬਾਤ

ਚੰਡੀਗੜ੍ਹ ਨੈਸ਼ਨਲ ਪੰਜਾਬ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨਾਲ ਕੀਤੀ ਗੱਲਬਾਤ


ਨਵੀਂ ਦਿੱਲੀ, 27 ਅਗਸਤ,ਬੋਲੇ ਪੰਜਾਬ ਬਿਊਰੋ :


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੂੰ ਅਪਣੀ ਯੂਕਰੇਨ ਯਾਤਰਾ ਬਾਰੇ ਜਾਣਕਾਰੀ ਦਿਤੀ ਅਤੇ ਪੂਰਬੀ ਯੂਰਪੀ ਦੇਸ਼ ’ਚ ਸ਼ਾਂਤੀ ਅਤੇ ਸਥਿਰਤਾ ਦੀ ਜਲਦੀ ਵਾਪਸੀ ਲਈ ਭਾਰਤ ਦੇ ਪੂਰਨ ਸਮਰਥਨ ਨੂੰ ਦੁਹਰਾਇਆ।ਦੋਹਾਂ ਨੇਤਾਵਾਂ ਨੇ ਬੰਗਲਾਦੇਸ਼ ’ਚ ਚੱਲ ਰਹੀ ਸਥਿਤੀ ’ਤੇ  ਵੀ ਚਰਚਾ ਕੀਤੀ ਅਤੇ ਆਮ ਸਥਿਤੀ ਦੀ ਜਲਦੀ ਬਹਾਲੀ ਅਤੇ ਘੱਟ ਗਿਣਤੀਆਂ ਖਾਸ ਕਰ ਕੇ  ਹਿੰਦੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਜ਼ਰੂਰਤ ’ਤੇ  ਜ਼ੋਰ ਦਿਤਾ। 
ਮੋਦੀ ਨੇ ‘ਐਕਸ’ ’ਤੇ ਜਾਣਕਾਰੀ ਦਿੰਦਿਆਂ ਦਸਿਆ, ‘‘ਅਸੀਂ ਯੂਕਰੇਨ ਦੀ ਸਥਿਤੀ ਸਮੇਤ ਵੱਖ-ਵੱਖ ਖੇਤਰੀ ਅਤੇ ਗਲੋਬਲ ਮੁੱਦਿਆਂ ’ਤੇ  ਵਿਚਾਰਾਂ ਦਾ ਵਿਸਥਾਰ ਪੂਰਵਕ ਆਦਾਨ-ਪ੍ਰਦਾਨ ਕੀਤਾ। ਮੈਂ ਸ਼ਾਂਤੀ ਅਤੇ ਸਥਿਰਤਾ ਦੀ ਜਲਦੀ ਵਾਪਸੀ ਲਈ ਭਾਰਤ ਦੇ ਪੂਰਨ ਸਮਰਥਨ ਨੂੰ ਦੁਹਰਾਇਆ।’’ ਉਨ੍ਹਾਂ ਕਿਹਾ, ‘‘ਅਸੀਂ ਬੰਗਲਾਦੇਸ਼ ਦੀ ਸਥਿਤੀ ’ਤੇ  ਵੀ ਚਰਚਾ ਕੀਤੀ ਅਤੇ ਆਮ ਸਥਿਤੀ ਦੀ ਜਲਦੀ ਬਹਾਲੀ ਅਤੇ ਬੰਗਲਾਦੇਸ਼ ’ਚ ਘੱਟ ਗਿਣਤੀਆਂ ਖਾਸ ਕਰ ਕੇ  ਹਿੰਦੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਜ਼ਰੂਰਤ ’ਤੇ  ਜ਼ੋਰ ਦਿਤਾ।’’

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।