ਸੁਪਰੀਮ ਕੋਰਟ ‘ਚ ਕੇਜਰੀਵਾਲ ਦੇ ਨਿੱਜੀ ਸਕੱਤਰ ਬਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਹੋਵੇਗੀ ਸੁਣਵਾਈ
ਨਵੀਂ ਦਿੱਲੀ, 27 ਅਗਸਤ,ਬੋਲੇ ਪੰਜਾਬ ਬਿਊਰੋ :
ਸੁਪਰੀਮ ਕੋਰਟ ਸਵਾਤੀ ਮਾਲੀਵਾਲ ’ਤੇ ਹਮਲੇ ਦੇ ਮਾਮਲੇ ’ਚ ਮੁੱਖ ਮੰਤਰੀ ਕੇਜਰੀਵਾਲ ਦੇ ਨਿੱਜੀ ਸਕੱਤਰ ਬਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ’ਚ ਸੁਣਵਾਈ ਕਰੇਗਾ। ਸੁਪਰੀਮ ਕੋਰਟ ‘ਚ ਇਸ ਤੋਂ ਪਹਿਲਾਂ 2 ਅਤੇ 7 ਅਗਸਤ ਨੂੰ ਸੁਣਵਾਈ ਹੋਈ ਸੀ।ਸੁਣਵਾਈ ਦੌਰਾਨ ਜਸਟਿਸ ਸੂਰਿਆ ਕਾਂਤ, ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਉੱਜਵਲ ਭੂਈਆਂ ਦੇ ਬੈਂਚ ਨੇ ਬਿਭਵ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੂੰ ਤਿੱਖੇ ਸਵਾਲ ਪੁੱਛੇ ਸਨ।ਦੱਸਣਯੋਗ ਹੈ ਕਿ ਦਿੱਲੀ ਹਾਈ ਕੋਰਟ ਨੇ ਇਸ ਤੋਂ ਪਹਿਲਾਂ 12 ਜੁਲਾਈ ਨੂੰ ਬਿਭਵ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਜਸਟਿਸ ਅਨੂਪ ਕੁਮਾਰ ਮਹਿਦੀਰੱਤਾ ਨੇ ਕਿਹਾ ਸੀ ਕਿ ਜ਼ਮਾਨਤ ਦੇਣ ਦਾ ਕੋਈ ਆਧਾਰ ਨਹੀਂ ਹੈ।ਦੱਸਣਯੋਗ ਹੈ ਕਿ ਬਿਭਵ ਕੁਮਾਰ ’ਤੇ 13 ਮਈ ਨੂੰ ਮੁੱਖ ਮੰਤਰੀ ਨਿਵਾਸ ’ਚ ’ਆਪ’ ਸੰਸਦ ਮੈਂਬਰ ਸਵਾਤੀ ਮਾਲੀਵਾਲ ’ਤੇ ਹਮਲਾ ਕਰਨ ਦਾ ਦੋਸ਼ ਹੈ।ਇਸ ਘਟਨਾ ਤੋਂ ਬਾਅਦ ਉਸ ਨੂੰ 18 ਮਈ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਦੋਂ ਤੋਂ ਹੀ ਉਹ ਜੇਲ੍ਹ ਵਿਚ ਬੰਦ ਹੈ।