ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਸੰਸਾਰ ਚੰਡੀਗੜ੍ਹ ਪੰਜਾਬ

ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ


ਸਮਾਣਾ, 27 ਅਗਸਤ,ਬੋਲੇ ਪੰਜਾਬ ਬਿਊਰੋ :


ਕੈਨੇਡਾ ਗਏ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋ ਗਈ।ਸਮਾਣਾ ਦੇ ਪਿੰਡ ਕਾਨਗੜ੍ਹ ਦਾ ਨੌਜਵਾਨ ਕੰਵਰਪਾਲ ਸਿੰਘ 25 ਅਗਸਤ 2022 ਨੂੰ ਸਟੱਡੀ ਵੀਜ਼ਾ ਤੇ ਕੈਨੇਡਾ ਗਿਆ ਸੀ। ਉਸਦੀ ਪੜ੍ਹਾਈ ਉੱਥੇ ਪੂਰੀ ਹੋ ਗਈ ਸੀ ਅਤੇ ਉਸਨੂੰ ਡਿਗਰੀ ਮਿਲ ਗਈ। ਉਹ ਚਾਰ ਮਹੀਨੇ ਤੋਂ ਵਰਕ ਪਰਮਿਟ ‘ਤੇ ਕੰਮ ਕਰ ਰਿਹਾ ਸੀ। ਦੋ ਦਿਨ ਪਹਿਲਾਂ ਜਦੋਂ ਕੰਵਰਪਾਲ ਸਿੰਘ ਕਾਰ ਰਾਹੀਂ ਆਪਣੇ ਕੰਮ ‘ਤੇ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਟਰਾਲੇ ਨੇ ਉਸਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਉਹ ਗੰਭੀਰ ਜ਼ਖਮੀ ਹੋ ਗਿਆ।
ਉਸ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਪਰ ਬੀਤੀ ਸ਼ਾਮ ਉਸ ਦੀ ਉੱਥੇ ਮੌਤ ਹੋ ਗਈ ਹੈ। ਨੌਜਵਾਨ ਪੁੱਤਰ ਦੀ ਮੌਤ ਦੀ ਸੂਚਨਾ ਮਿਲਣ ਤੋਂ ਬਾਅਦ ਪਰਿਵਾਰ ਵਿੱਚ ਮਾਤਮ ਦਾ ਮਾਹੌਲ ਹੈ। ਪਿਤਾ ਗੁਰਜੀਤ ਸਿੰਘ ਅਤੇ ਮਾਤਾ ਜਸਵੀਰ ਕੌਰ ਨੇ ਚਾਵਾਂ ਨਾਲ ਆਪਣੇ ਪੁੱਤਰ ਨੂੰ ਕੈਨੇਡਾ ਭੇਜਿਆ ਸੀ ਪਰ ਉਹਨਾਂ ਨੂੰ ਪਤਾ ਨਹੀਂ ਸੀ ਕਿ ਕੈਨੇਡਾ ਤੋਂ ਉਹਨਾਂ ਦਾ ਬੱਚਾ ਵਾਪਸ ਨਹੀਂ ਆਵੇਗਾ।ਪਿਤਾ ਗੁਰਜੀਤ ਸਿੰਘ ਪੀਆਰਟੀਸੀ ਵਿੱਚ ਡ੍ਰਾਈਵਰੀ ਦੀ ਨੌਕਰੀ ਕਰਦਾ ਹੈ।

Leave a Reply

Your email address will not be published. Required fields are marked *