ਜਗਰਾਓਂ ‘ਚ ਕਰਿਆਨੇ ਦੀ ਦੁਕਾਨ ਨੂੰ ਲੱਗੀ ਅੱਗ
ਜਗਰਾਓਂ, 28 ਅਗਸਤ,ਬੋਲੇ ਪੰਜਾਬ ਬਿਊਰੋ :
ਜਗਰਾਓਂ ਦੇ ਲੁਧਿਆਣਾ ਹਾਈਵੇ ਕੱਚਾ ਮਲਕ ਰੋਡ ਨੇੜੇ ਇੱਕ ਕਰਿਆਨੇ ਦੀ ਦੁਕਾਨ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਦੁਕਾਨ ਮਾਲਕ ਮੌਕੇ ‘ਤੇ ਪਹੁੰਚ ਗਏ, ਜਿਸ ਤੋਂ ਬਾਅਦ ਪਾਣੀ ਦੀਆਂ ਬਾਲਟੀਆਂ ਭਰ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ। ਪਰ ਅੱਗ ਫੈਲਦੀ ਰਹੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ ਪਰ ਉਦੋਂ ਤੱਕ ਸਾਮਾਨ ਸੜ ਚੁੱਕਾ ਸੀ।
ਜਾਣਕਾਰੀ ਅਨੁਸਾਰ ਅੱਜ ਸਵੇਰੇ ਲੁਧਿਆਣਾ ਹਾਈਵੇ ‘ਤੇ ਕੱਚਾ ਮਲਕ ਰੋਡ ‘ਤੇ ਸਤਪਾਲ ਕਰਿਆਨਾ ਸਟੋਰ ‘ਤੇ ਇਕ ਰਾਹਗੀਰ ਨੇ ਧੂੰਆਂ ਉੱਠਦਾ ਦੇਖਿਆ। ਉਸ ਨੇ ਇਸ ਸਬੰਧੀ ਦੁਕਾਨ ਮਾਲਕ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਉਨ੍ਹਾਂ ਮੌਕੇ ‘ਤੇ ਪਹੁੰਚ ਕੇ ਫਾਇਰ ਬ੍ਰਿਗੇਡ ਨੂੰ ਅੱਗ ਬੁਝਾਉਣ ਦੀ ਸੂਚਨਾ ਦਿੱਤੀ। ਅੱਗ ਦੀਆਂ ਲਪਟਾਂ ਐਨੀਆਂ ਵੱਧ ਰਹੀਆਂ ਸਨ ਕਿ ਆਸ-ਪਾਸ ਦੇ ਦੁਕਾਨਦਾਰਾਂ ਵਿੱਚ ਭਗਦੜ ਮੱਚ ਗਈ। ਫਾਇਰ ਬ੍ਰਿਗੇਡ ਨੇ ਬੜੀ ਮੁਸ਼ੱਕਤ ਨਾਲ ਅੱਗ ’ਤੇ ਕਾਬੂ ਪਾਇਆ। ਪਰ ਉਦੋਂ ਤੱਕ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ। ਅੱਗ ਸ਼ਾਰਟ ਸਰਕਟ ਕਾਰਨ ਲੱਗੀ ਦੱਸੀ ਜਾ ਰਹੀ ਹੈ।