ਮਨੀਮਹੇਸ਼ ਯਾਤਰਾ ਦੌਰਾਨ ਸੜਕ ਹਾਦਸੇ ਵਿੱਚ ਪੰਜਾਬ ਦੇ ਤਿੰਨ ਸ਼ਰਧਾਲੂਆਂ ਦੀ ਮੌਤ, 10 ਜ਼ਖਮੀ

ਚੰਡੀਗੜ੍ਹ ਨੈਸ਼ਨਲ ਪੰਜਾਬ

ਮਨੀਮਹੇਸ਼ ਯਾਤਰਾ ਦੌਰਾਨ ਸੜਕ ਹਾਦਸੇ ਵਿੱਚ ਪੰਜਾਬ ਦੇ ਤਿੰਨ ਸ਼ਰਧਾਲੂਆਂ ਦੀ ਮੌਤ, 10 ਜ਼ਖਮੀ


ਸ਼ਿਮਲਾ, 28 ਅਗਸਤ,ਬੋਲੇ ਪੰਜਾਬ ਬਿਊਰੋ:


ਮਨੀਮਹੇਸ਼ ਯਾਤਰਾ ਦੌਰਾਨ ਹੋਏ ਸੜਕ ਹਾਦਸੇ ਵਿੱਚ ਪੰਜਾਬ ਦੇ ਤਿੰਨ ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਹਾਦਸੇ ‘ਚ 10 ਜ਼ਖਮੀ ਹੋਏ ਹਨ।  ਜਾਣਕਾਰੀ ਅਨੁਸਾਰ ਬੁੱਧਵਾਰ ਸਵੇਰੇ ਕਰੀਬ 9 ਵਜੇ ਪਠਾਨਕੋਟ ਤੋਂ ਮਨੀਮਾਹੇਸ਼ ਯਾਤਰਾ ਲਈ ਰਵਾਨਾ ਹੋ ਰਹੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਦੌਰਾਨ ਗੱਡੀ ਵਿੱਚ 13 ਲੋਕ ਸਵਾਰ ਸਨ। ਇਨ੍ਹਾਂ ‘ਚੋਂ ਤਿੰਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਗੱਡੀ ਦੇ ਡਿੱਗਣ ਦੀ ਆਵਾਜ਼ ਸੁਣ ਕੇ ਭਰਮਣੀ ਮਾਤਾ ਦੇ ਮੰਦਰ ‘ਚ ਮੱਥਾ ਟੇਕਣ ਆਏ ਸ਼ਰਧਾਲੂਆਂ ਅਤੇ ਪੁਲਿਸ ਮੁਲਾਜ਼ਮਾਂ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। 10 ਜ਼ਖਮੀਆਂ ‘ਚੋਂ 4 ਨੂੰ ਚੰਬਾ ਰੈਫਰ ਕਰ ਦਿੱਤਾ ਗਿਆ ਹੈ।  ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਕੁਲਬੀਰ ਸਿੰਘ ਰਾਣਾ ਨੇ ਸੜਕ ਹਾਦਸੇ ਦੀ ਪੁਸ਼ਟੀ ਕੀਤੀ ਹੈ।

Leave a Reply

Your email address will not be published. Required fields are marked *