ਅਸਲਾ ਲਾਇਸੈਂਸ ਫਾਰਮ ’ਤੇ ਡੀਸੀ ਦੇ ਜਾਅਲੀ ਦਸਤਖ਼ਤ ਕਰਨ ਵਾਲਾ ਕਲਰਕ ਚੜ੍ਹਿਆ ਪੰਜਾਬ ਪੁਲਿਸ ਦੇ ਅੜਿੱਕੇ

ਚੰਡੀਗੜ੍ਹ ਪੰਜਾਬ

ਅਸਲਾ ਲਾਇਸੈਂਸ ਫਾਰਮ ’ਤੇ ਡੀਸੀ ਦੇ ਜਾਅਲੀ ਦਸਤਖ਼ਤ ਕਰਨ ਵਾਲਾ ਕਲਰਕ ਚੜ੍ਹਿਆ ਪੰਜਾਬ ਪੁਲਿਸ ਦੇ ਅੜਿੱਕੇ


ਪਟਿਆਲ਼ਾ, 29 ਅਗਸਤ,ਬੋਲੇ ਪੰਜਾਬ ਬਿਊਰੋ :


ਡਿਪਟੀ ਕਮਿਸ਼ਨਰ ਦਫ਼ਤਰ ਪਟਿਆਲਾ ਦੀ ਪੀਐੱਲਏ ਸ਼ਾਖਾ ਵਿੱਚ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਅਸਲਾ ਲਾਇਸੈਂਸ ਫਾਰਮਾਂ ’ਤੇ ਜਾਅਲੀ ਦਸਤਖ਼ਤਾਂ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਦੀ ਸ਼ਿਕਾਇਤ ’ਤੇ ਥਾਣਾ ਤ੍ਰਿਪੜੀ ਦੀ ਪੁਲੀਸ ਨੇ ਪੀਐਲਏ ਸ਼ਾਖਾ ਦੇ ਕਲਰਕ ਪ੍ਰਵੀਨ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪ੍ਰਵੀਨ ਕੁਮਾਰ ਨੇ ਅਸਲਾ ਲਾਇਸੈਂਸ ਫਾਰਮ ਦੀ ਫੀਸ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਫਾਰਮ ’ਤੇ ਜਾਅਲੀ ਦਸਤਖਤ ਕਰਵਾ ਕੇ ਅਦਾ ਕੀਤੀ। ਉਹ ਇਹ ਕੰਮ ਲੰਮੇ ਸਮੇਂ ਤੋਂ ਕਰ ਰਿਹਾ ਸੀ ਪਰ ਅੱਜ ਜਾਅਲੀ ਦਸਤਖਤਾਂ ਵਾਲਾ ਇੱਕ ਫਾਰਮ ਡਿਪਟੀ ਕਮਿਸ਼ਨਰ ਦੇ ਹੱਥ ਲੱਗਾ। ਡਿਪਟੀ ਕਮਿਸ਼ਨਰ ਨੂੰ ਜਿਵੇਂ ਹੀ ਇਸ ਦੀ ਭਿਣਕ ਲੱਗੀ ਤਾਂ ਉਨ੍ਹਾਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਮਾਮਲਾ ਪ੍ਰਵੀਨ ਕੁਮਾਰ ਤੱਕ ਪਹੁੰਚ ਗਿਆ।
ਜਦੋਂ ਡਿਪਟੀ ਕਮਿਸ਼ਨਰ ਨੇ ਪ੍ਰਵੀਨ ਕੁਮਾਰ ਨੂੰ ਦਫ਼ਤਰ ਬੁਲਾ ਕੇ ਇਸ ਸਬੰਧੀ ਪੁੱਛਗਿੱਛ ਕੀਤੀ ਤਾਂ ਇਹ ਗੱਲ ਸਾਫ਼ ਹੋ ਗਈ ਕਿ ਪ੍ਰਵੀਨ ਕੁਮਾਰ ਅਸਲਾ ਲਾਇਸੈਂਸ ਦੇ ਫਾਰਮ ’ਤੇ ਡਿਪਟੀ ਕਮਿਸ਼ਨਰ ਦੇ ਜਾਅਲੀ ਦਸਤਖ਼ਤ ਕਰ ਕੇ ਫੀਸ ਜਮ੍ਹਾਂ ਕਰਵਾ ਦਿੰਦਾ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।