ਕਰੰਟ ਲੱਗਣ ਕਾਰਨ 5 ਸਾਲਾ ਬੱਚੇ ਦੀ ਮੌਤ

ਚੰਡੀਗੜ੍ਹ ਪੰਜਾਬ

ਕਰੰਟ ਲੱਗਣ ਕਾਰਨ 5 ਸਾਲਾ ਬੱਚੇ ਦੀ ਮੌਤ


ਲੁਧਿਆਣਾ, 29 ਅਗਸਤ,ਬੋਲੇ ਪੰਜਾਬ ਬਿਊਰੋ :


ਸਥਾਨਕ ਟਿੱਬਾ ਇਲਾਕੇ ਦੀ ਪ੍ਰੇਮ ਵਿਹਾਰ ਕਲੋਨੀ ‘ਚ 5 ਸਾਲਾ ਮਾਸੂਮ ਬੱਚੇ ਦੀ ਦਰਦਨਾਕ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ‘ਚ ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦੇ ਬੱਚੇ ਦੀ ਮੌਤ ਘਰ ਦੇ ਸਾਹਮਣੇ ਤੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ‘ਚ ਕਰੰਟ ਲੱਗਣ ਕਾਰਨ ਹੋਈ ਹੈ।
ਮ੍ਰਿਤਕ ਦੇ ਪਿਤਾ ਰਾਮ ਬਾਬੂ ਨੇ ਦਾਅਵਾ ਕੀਤਾ ਹੈ ਕਿ ਉਸ ਦਾ ਪਰਿਵਾਰ ਉੱਤਰ ਪ੍ਰਦੇਸ਼ ਦੇ ਝਾਂਸੀ ਦਾ ਰਹਿਣ ਵਾਲਾ ਹੈ ਅਤੇ ਫਿਲਹਾਲ ਪਰਿਵਾਰ ਟਿੱਬਾ ਰੋਡ ‘ਤੇ ਸਥਿਤ ਪ੍ਰੇਮ ਵਿਹਾਰ ਕਲੋਨੀ ‘ਚ ਰਹਿ ਰਿਹਾ ਹੈ।
ਉਸ ਨੇ ਕਿਹਾ ਕਿ ਘਰ ਦੀ ਬਾਲਕੋਨੀ ਵਿੱਚ ਖੇਡਦੇ ਸਮੇਂ ਅਚਾਨਕ ਉਸ ਦੇ ਲੜਕੇ ਦਾ ਹੱਥ ਬਾਲਕੋਨੀ ਦੇ ਸਾਹਮਣੇ ਤੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਨੂੰ ਛੂਹ ਗਿਆ, ਜਿਸ ਕਾਰਨ ਉਸ ਦਾ ਬੱਚਾ ਬਿਜਲੀ ਦਾ ਜ਼ੋਰਦਾਰ ਝਟਕਾ ਲੱਗਣ ਕਾਰਨ ਦੂਰ ਜਾ ਕੇ ਡਿੱਗ ਗਿਆ ਅਤੇ ਜ਼ਖ਼ਮੀ ਬੱਚੇ ਨੂੰ ਹਸਪਤਾਲ ਵਿੱਚ ਲਿਜਾਇਆ ਗਿਆ। ਪਰਿਵਾਰ ਵੱਲੋਂ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।