ਪੰਜਾਬ ਪੁਲਿਸ ਨੂੰ ਮਿਲੀ ਸਫਲਤਾ, ਅਸਲੇ ਤੇ 4.8 ਲੱਖ ਰੁਪਏ ਦੀ ਹਵਾਲਾ ਰਾਸ਼ੀ ਸਮੇਤ ਮੁਲਜ਼ਮ ਕਾਬੂ

ਚੰਡੀਗੜ੍ਹ ਪੰਜਾਬ

ਪੰਜਾਬ ਪੁਲਿਸ ਨੂੰ ਮਿਲੀ ਸਫਲਤਾ, ਅਸਲੇ ਤੇ 4.8 ਲੱਖ ਰੁਪਏ ਦੀ ਹਵਾਲਾ ਰਾਸ਼ੀ ਸਮੇਤ ਮੁਲਜ਼ਮ ਕਾਬੂ


ਤਰਨਤਾਰਨ, 29 ਅਗਸਤ,ਬੋਲੇ ਪੰਜਾਬ ਬਿਊਰੋ :


ਪੰਜਾਬ ਪੁਲਸ ਨੂੰ ਇਕ ਵੱਡੀ ਸਫ਼ਲਤਾ ਮਿਲੀ ਹੈ। ਪੰਜਾਬ ਪੁਲਿਸ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ‘ਤੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਤਰਨਤਾਰਨ ਪੁਲਿਸ ਨੇ ਕੇਂਦਰੀ ਏਜੰਸੀ ਦੇ ਨਾਲ ਇੱਕ ਸਾਂਝਾ ਆਪ੍ਰੇਸ਼ਨ ਚਲਾਇਆ। ਇਸ ਦੌਰਾਨ ਪੁਲਿਸ ਨੇ ਮੁਲਜ਼ਮ ਕੋਲੋਂ 4 ਗਲੌਕ-19 ਪਿਸਤੌਲ, 4 ਮੈਗਜ਼ੀਨ, 7 ਰਾਉਂਡ ਅਤੇ 4.8 ਲੱਖ ਹਵਾਲਾ ਰੁਪਏ ਜ਼ਬਤ ਕੀਤੇ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਹਰਪ੍ਰੀਤ ਸਿੰਘ ਦੇ ਪਾਕਿਸਤਾਨ ਸਥਿਤ ਸਮੱਗਲਰ ਨਾਲ ਸਬੰਧ ਹਨ। ਬੈਕਵਰਡ ਅਤੇ ਫਾਰਵਰਡ ਸੰਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸਾਂ ਅਨੁਸਾਰ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।