ਹਥਿਆਰ ਗਾਇਬ ਹੋਣ ਦੇ ਮਾਮਲੇ ‘ਚ ਐਨ.ਆਈ.ਏ ਵੱਲੋਂ ਥਾਣੇ ਦੇ ਮੁਨਸ਼ੀ ਨੂੰ ਨੋਟਿਸ ਜਾਰੀ

ਚੰਡੀਗੜ੍ਹ ਪੰਜਾਬ

ਹਥਿਆਰ ਗਾਇਬ ਹੋਣ ਦੇ ਮਾਮਲੇ ‘ਚ ਐਨ.ਆਈ.ਏ ਵੱਲੋਂ ਥਾਣੇ ਦੇ ਮੁਨਸ਼ੀ ਨੂੰ ਨੋਟਿਸ ਜਾਰੀ


ਬਠਿੰਡਾ, 29 ਅਗਸਤ,ਬੋਲੇ ਪੰਜਾਬ ਬਿਊਰੋ :


2 ਸਾਲ ਪਹਿਲਾਂ ਥਾਣਾ ਸਦਰ ਤੋਂ ਹਥਿਆਰਾਂ ਦੇ ਗਾਇਬ ਹੋਣ ਦੇ ਮਾਮਲੇ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਥਾਣਾ ਦਿਆਲਪੁਰ ‘ਚੋਂ ਹਥਿਆਰਾਂ ਦੇ ਗਾਇਬ ਹੋਣ ਦਾ ਮਾਮਲਾ ਗਰਮ ਹੋ ਗਿਆ ਹੈ। ਇਸ ਮਾਮਲੇ ਵਿੱਚ ਐਨ.ਆਈ.ਏ ਨੇ ਥਾਣੇ ਦੇ ਮੁਨਸ਼ੀ ਸੰਦੀਪ ਸਿੰਘ ਨੂੰ ਨੋਟਿਸ ਜਾਰੀ ਕੀਤਾ ਹੈ। 
ਇਸ ਗੱਲ ਦੀ ਪੁਸ਼ਟੀ ਐਸ.ਐਸ.ਪੀ. ਅਮਨੀਤ ਕੌਂਡਲ ਵੱਲੋਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਬਠਿੰਡਾ ਪੁਲੀਸ ਨੇ ਇਸ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਹੀ ਕੇਸ ਦਰਜ ਕਰ ਲਿਆ ਹੈ। ਥਾਣੇ ਵਿੱਚੋਂ ਗਾਇਬ ਹੋਏ 10 ਹਥਿਆਰਾਂ ਵਿੱਚੋਂ 6 ਬਰਾਮਦ ਕਰ ਲਏ ਗਏ ਹਨ।
ਇਸ ਮਾਮਲੇ ਵਿੱਚ ਕਰੀਬ 10 ਮੁਲਜ਼ਮ ਨਾਮਜ਼ਦ ਕੀਤੇ ਗਏ ਹਨ। ਦੱਸ ਦੇਈਏ ਕਿ ਦੋ ਸਾਲ ਪਹਿਲਾਂ ਲੋਕਾਂ ਨੇ ਦਿਆਲਪੁਰ ਥਾਣੇ ਵਿੱਚ ਜੋ ਹਥਿਆਰ ਜਮ੍ਹਾਂ ਕਰਵਾਏ ਸਨ, ਉਹ ਗਾਇਬ ਹੋ ਗਏ ਸਨ। ਇਸ ਮਾਮਲੇ ਵਿੱਚ ਮੁਨਸ਼ੀ ਸੰਦੀਪ ਸਿੰਘ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਅਤੇ ਕਈ ਹੋਰ ਮੁਲਾਜ਼ਮਾਂ ਦੇ ਨਾਂ ਸ਼ਾਮਲ ਸਨ। ਹੁਣ ਇਸ ਮਾਮਲੇ ਵਿੱਚ ਐਨ.ਆਈ.ਏ. ਵੱਲੋਂ ਜਾਂਚ ਕੀਤੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।