ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
ਸਮਾਣਾ, 31 ਅਗਸਤ,ਬੋਲੇ ਪੰਜਾਬ ਬਿਊਰੋ ;
ਤਹਿਸੀਲ ਰੋਡ ’ਤੇ ਸਥਿਤ ਇੱਕ ਦੁਕਾਨ ਦੇ ਬੋਰਡ ਨੂੰ ਮਾਪਣ ਦੌਰਾਨ ਹਾਈ ਵੋਲਟੇਜ ਤਾਰਾਂ ਨੂੰ ਛੂਹਣ ਕਾਰਨ ਇੱਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਹਰਵਿੰਦਰ ਸਿੰਘ (26) ਦੇ ਪਿਤਾ ਸਤਿਗੁਰੂ ਸਿੰਘ ਵਾਸੀ ਪਿੰਡ ਖੱਤਰੀ ਵਾਲਾ ਨੇ ਦੱਸਿਆ ਕਿ ਉਸ ਦਾ ਲੜਕਾ ਪਿਛਲੇ ਚਾਰ ਸਾਲਾਂ ਤੋਂ ਭਵਾਨੀਗੜ੍ਹ ਰੋਡ ‘ਤੇ ਸਥਿਤ ਇਕ ਦੁਕਾਨ ‘ਤੇ ਕੰਮ ਕਰਦਾ ਸੀ, ਜੋ ਤਹਿਸੀਲ ਰੋਡ ‘ਤੇ ਇਕ ਸ਼ੋਅਰੂਮ ‘ਤੇ ਆਇਆ ਸੀ। ਉਹ ਬੋਰਡ ਦਾ ਨਾਪ ਲੈਣ ਆਇਆ ਸੀ।
ਮਾਪ ਲੈਂਦੇ ਸਮੇਂ, ਉਸਦੀ ਇੰਚ ਟੇਪ ਉੱਪਰੋਂ ਲੰਘਦੀਆਂ ਹਾਈ ਵੋਲਟੇਜ ਤਾਰਾਂ ਨੂੰ ਛੂਹ ਗਈ। ਜਿਸ ਕਾਰਨ ਉਸ ਨੂੰ ਬਿਜਲੀ ਦਾ ਜ਼ੋਰਦਾਰ ਝਟਕਾ ਲੱਗਾ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦੋਂ ਦੁਕਾਨਦਾਰ ਉਸ ਨੂੰ ਚੁੱਕ ਕੇ ਸਿਵਲ ਹਸਪਤਾਲ ਲੈ ਕੇ ਗਏ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਸ ਨੇ ਇਹ ਵੀ ਦੱਸਿਆ ਕਿ ਕਰੀਬ ਚਾਰ ਮਹੀਨੇ ਪਹਿਲਾਂ ਉਸ ਦੇ ਲੜਕੇ ਦਾ ਵਿਆਹ ਹੋਇਆ ਸੀ।