ਕੇਦਾਰਨਾਥ ਧਾਮ ਨੇੜੇ ਹਾਦਸਾ ਵਾਪਰਿਆ, ਹੈਲੀਕਾਪਟਰ ਡਿੱਗਾ

ਚੰਡੀਗੜ੍ਹ ਨੈਸ਼ਨਲ ਪੰਜਾਬ

ਕੇਦਾਰਨਾਥ ਧਾਮ ਨੇੜੇ ਹਾਦਸਾ ਵਾਪਰਿਆ, ਹੈਲੀਕਾਪਟਰ ਡਿੱਗਾ


ਕੇਦਾਰਨਾਥ, 31 ਅਗਸਤ,ਬੋਲੇ ਪੰਜਾਬ ਬਿਊਰੋ :


ਉੱਤਰਾਖੰਡ ਦੇ ਕੇਦਾਰਨਾਥ ਧਾਮ ਵਿਚ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਹੈਲੀਕਾਪਟਰ ਨੂੰ ਭਾਰਤੀ ਫੌਜ ਦੇ MI-17 ਹੈਲੀਕਾਪਟਰ ਦੁਆਰਾ ਏਅਰਲਿਫਟ ਕੀਤਾ ਜਾ ਰਿਹਾ ਸੀ। ਇਸ ਦੌਰਾਨ ਇਹ ਹਾਦਸਾ ਵਾਪਰ ਗਿਆ। ਹੈਲੀਕਾਪਟਰ ਨੂੰ ਉਤਾਰਨ ਦੀ ਕੋਸ਼ਿਸ਼ ਦੌਰਾਨ ਇਹ ਹਾਦਸਾ ਵਾਪਰਿਆ ਅਤੇ ਇਹ ਪਹਾੜੀਆਂ ਵਿੱਚ ਜਾ ਡਿੱਗਾ। ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਹੈ।
ਜਾਣਕਾਰੀ ਅਨੁਸਾਰ ਹੈਲੀਕਾਪਟਰ ਦੀ ਮੁਰੰਮਤ ਦੇ ਮਕਸਦ ਨਾਲ ਹਵਾਈ ਸੈਨਾ ਦੇ ਐਮਆਈ 17 ਹੈਲੀਕਾਪਟਰ ਦੀ ਮਦਦ ਨਾਲ ਇਸ ਨੂੰ ਲਟਕਾ ਕੇ ਗੌਚਰ ਹਵਾਈ ਪੱਟੀ ‘ਤੇ ਲਿਜਾਇਆ ਜਾ ਰਿਹਾ ਸੀ। ਇਸ ਦੌਰਾਨ MI 17 ਤੋਂ ਵੱਖ ਹੋਣਾ ਸ਼ੁਰੂ ਹੋ ਗਿਆ।
ਰਾਹਤ ਦੀ ਗੱਲ ਰਹੀ ਕਿ ਇਸ ਵਿਚ ਕੋਈ ਯਾਤਰੀ ਜਾਂ ਸਮਾਨ ਨਹੀਂ ਸੀ। ਸੂਚਨਾ ਮਿਲਦੇ ਹੀ ਬਚਾਅ ਟੀਮ ਮੌਕੇ ‘ਤੇ ਪਹੁੰਚ ਗਈ। ਟੀਮ ਸਥਿਤੀ ਦਾ ਜਾਇਜ਼ਾ ਲੈ ਰਹੀ ਹੈ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਹੈਲੀ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਅਫਵਾਹ ਨਾ ਫੈਲਾਈ ਜਾਵੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।