ਕੰਗਣਾ ਦੀ ਫਿਲਮ ਐਮਰਜੈਂਸੀ ’ਤੇ ਪੰਜਾਬ ‘ਚ ਲਾ ਸਕਦੇ ਹਾਂ ਪਾਬੰਦੀ : ਮੀਤ ਹੇਅਰ
ਚੰਡੀਗੜ੍ਹ, 31 ਅਗਸਤ,ਬੋਲੇ ਪੰਜਾਬ ਬਿਊਰੋ :
ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਫਿਲਮੀ ਅਦਾਕਾਰਾ ਕੰਗਣਾ ਰਣੌਤ ਦੀ ਫਿਲਮ ’ਐਮਰਜੰਸੀ’ ’ਤੇ ਪੰਜਾਬ ਵਿਚ ਪਾਬੰਦੀ ਲਗਾਈ ਜਾਵੇਗੀ। ਮੀਤ ਹੇਅਰ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਦੱਸਣਯੋਗ ਹੈ ਕਿ ਪੰਜਾਬ ‘ਚ ਫਿਲਮ ’ਐਮਰਜੈਂਸੀ’ ਵਿਵਾਦਾਂ ‘ਚ ਘਿਰੀ ਹੋਈ ਹੈ ਅਤੇ ਇਸ ਫ਼ਿਲਮ ਦਾ ਸਿੱਖ ਜਥੇਬੰਦੀਆਂ ਵੱਲੋਂ ਪੁਰਜੋਰ ਵਿਰੋਧ ਕੀਤਾ ਜਾ ਰਿਹਾ ਹੈ।ਸਿੱਖ ਜਥੇਬੰਦੀਆਂ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਫਿਲਮ ਵਿਚ ਸਿੱਖਾਂ ਨੂੰ ਨੈਗੇਟਿਵ ਦਿਖਾਇਆ ਗਿਆ ਹੈ।