ਘਰ ‘ਚੋਂ ਮਿਲੀਆਂ ਪਤੀ-ਪਤਨੀ ਦੀਆਂ ਲਾਸ਼ਾਂ
ਚੰਡੀਗੜ੍ਹ, 31 ਅਗਸਤ,ਬੋਲੇ ਪੰਜਾਬ ਬਿਊਰੋ :
ਹਰਿਆਣਾ ਦੇ ਕਮਲ ਵਿਹਾਰ ‘ਚ ਪਤੀ-ਪਤਨੀ ਦੀਆਂ ਲਾਸ਼ਾਂ ਉਨ੍ਹਾਂ ਦੇ ਘਰ ਤੋਂ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਇਸ ਨੂੰ ਕਤਲ ਮੰਨ ਕੇ ਜਾਂਚ ਕਰ ਰਹੀ ਹੈ, ਕਿਉਂਕਿ ਪਤੀ ਦੀ ਲਾਸ਼ ਘਰ ਦੇ ਹਾਲ ‘ਚ ਪਈ ਸੀ ਅਤੇ ਪਤਨੀ ਦੀ ਲਾਸ਼ ਬੈੱਡਰੂਮ ‘ਚ ਪਈ ਸੀ। ਘਰ ਵਿਚ ਲੱਗੇ ਸੀਸੀਟੀਵੀ ਵੀ ਟੁੱਟੇ ਹੋਏ ਪਾਏ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਔਰਤ ਦੇ ਪਰਿਵਾਰਕ ਮੈਂਬਰ ਬੀਤੀ ਸ਼ਾਮ ਤੋਂ ਹੀ ਔਰਤ ਨੂੰ ਫੋਨ ਕਰ ਰਹੇ ਸਨ, ਜਿਸ ਦਾ ਕਿਸੇ ਨੇ ਕੋਈ ਜਵਾਬ ਨਹੀਂ ਦਿੱਤਾ। ਇਸ ਤੋਂ ਬਾਅਦ ਜਦੋਂ ਮਹਿਲਾ ਦੇ ਪਰਿਵਾਰਕ ਮੈਂਬਰ ਘਰ ਪਹੁੰਚੇ ਤਾਂ ਦਰਵਾਜ਼ੇ ਬੰਦ ਸਨ, ਜਦੋਂ ਪਰਿਵਾਰਕ ਮੈਂਬਰ ਕੰਧ ਟੱਪ ਕੇ ਕਮਰੇ ਅੰਦਰ ਦਾਖਲ ਹੋਏ ਤਾਂ ਉਨ੍ਹਾਂ ਨੇ ਘਰ ਦੇ ਅੰਦਰ ਕਮਰੇ ‘ਚ ਪਤੀ ਸੰਜੇ ਜੋਸ਼ੀ ਅਤੇ ਪਤਨੀ ਪਾਰੁਲ ਜੋਸ਼ੀ ਦੀਆਂ ਲਾਸ਼ਾਂ ਪਈਆਂ ਦੇਖੀਆਂ। ਸੰਜੇ ਦੀ ਲਾਸ਼ ਘਰ ਦੇ ਹਾਲ ਵਿੱਚ ਪਈ ਸੀ ਅਤੇ ਪਾਰੁਲ ਦੀ ਲਾਸ਼ ਬੈੱਡਰੂਮ ਵਿੱਚ ਪਈ ਸੀ। ਇਹ ਨਜ਼ਾਰਾ ਦੇਖ ਕੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਪੁਲਿਸ ਮੌਕੇ ‘ਤੇ ਪਹੁੰਚ ਕੇ ਜਾਂਚ ‘ਚ ਜੁਟ ਗਈ। ਇਸ ਦੌਰਾਨ ਸੀਨ ਆਫ ਕਰਾਈਮ ਟੀਮ ਨੂੰ ਬੁਲਾਇਆ ਗਿਆ ਹੈ।