ਸਿੰਘ ਸਾਹਿਬਾਨ ਨੇ ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਮਾਮਲੇ ‘ਚ ਸੁਖਬੀਰ ਸਿੰਘ ਬਾਦਲ ਨੂੰ ਸੁਣਾਈ ਧਾਰਮਿਕ ਸਜ਼ਾ

ਚੰਡੀਗੜ੍ਹ ਪੰਜਾਬ

ਸਿੰਘ ਸਾਹਿਬਾਨ ਨੇ ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਮਾਮਲੇ ‘ਚ ਸੁਖਬੀਰ ਸਿੰਘ ਬਾਦਲ ਨੂੰ ਸੁਣਾਈ ਧਾਰਮਿਕ ਸਜ਼ਾ


ਅੰਮ੍ਰਿਤਸਰ, 30 ਅਗਸਤ,ਬੋਲੇ ਪੰਜਾਬ ਬਿਊਰੋ :


ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨ ਦੀ ਹੋਈ ਮੀਟਿੰਗ ਵਿੱਚ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਪੰਜ ਸਿੰਘ ਸਾਹਿਬਾਨ ਵੱਲੋਂ ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਮਾਮਲੇ ਵਿੱਚ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ।
ਬਾਗੀ ਅਕਾਲੀ ਅਤੇ ਵਿਰੋਧੀ ਪੰਥਕ ਆਗੂਆਂ ਨੇ ਮੰਗ ਕੀਤੀ ਸੀ ਕਿ ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਜ਼ਾ ਸੁਣਾਏ ਜਾਣ ਤੋਂ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਹਟਾਇਆ ਜਾਵੇ। ਇਸ ਕਾਰਨ ਅਤੇ ਅਕਾਲੀਆਂ ਦੇ ਵਿਰੋਧ ਨੂੰ ਧਿਆਨ ਵਿੱਚ ਰੱਖਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਤੋਂ ਇੱਕ ਦਿਨ ਪਹਿਲਾਂ ਸੁਖਬੀਰ ਬਾਦਲ ਨੇ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦਿੱਤੇ ਬਿਨਾਂ ਹੀ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰ ਦਿੱਤਾ ਤੇ ਐਲਾਨ ਕੀਤਾ ਕਿ ਉਹ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋ ਕੇ ਧਾਰਮਿਕ ਸਜ਼ਾ ਨੂੰ ਸਵੀਕਾਰ ਕਰਨਗੇ।

Leave a Reply

Your email address will not be published. Required fields are marked *