ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸੁਰੱਖਿਆ ‘ਚ ਤਾਇਨਾਤ ਗੰਨਮੈਨ ਲੜੇ, ਇੱਕ ਜ਼ਖਮੀ

ਚੰਡੀਗੜ੍ਹ ਪੰਜਾਬ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸੁਰੱਖਿਆ ‘ਚ ਤਾਇਨਾਤ ਗੰਨਮੈਨ ਲੜੇ, ਇੱਕ ਜ਼ਖਮੀ


ਮਾਨਸਾ, 31 ਅਗਸਤ,ਬੋਲੇ ਪੰਜਾਬ ਬਿਊਰੋ :


ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸੁਰੱਖਿਆ ਲਈ ਤਾਇਨਾਤ ਗੰਨਮੈਨ ਸ਼ੁੱਕਰਵਾਰ ਰਾਤ ਨੂੰ ਆਪਸ ਵਿੱਚ ਉਲਝ ਗਏ। ਇੱਕ ਗੰਨਮੈਨ ਜ਼ਖਮੀ ਵੀ ਹੋ ਗਿਆ ਹੈ। 
ਜਾਣਕਾਰੀ ਅਨੁਸਾਰ ਬਲਕੌਰ ਸਿੰਘ ਦੀ ਸੁਰੱਖਿਆ ਲਈ ਤਿੰਨ ਗੰਨਮੈਨ ਤਾਇਨਾਤ ਹਨ। ਸ਼ੁੱਕਰਵਾਰ ਦੀ ਰਾਤ ਨੂੰ ਕਿਸੇ ਗੱਲ ਨੂੰ ਲੈ ਕੇ ਉਹ ਆਪਸ ‘ਚ ਉਲਝ ਗਏ। ਇਸ ਵਿੱਚ ਇੱਕ ਗੰਨਮੈਨ ਗੁਰਦੀਪ ਸਿੰਘ ਦੇ ਸਿਰ ਵਿੱਚ ਗੰਭੀਰ ਸੱਟ ਲੱਗ ਗਈ। ਜ਼ਖਮੀ ਗੰਨਮੈਨ ਨੂੰ ਸਰਕਾਰੀ ਸਿਵਲ ਹਸਪਤਾਲ ਮਾਨਸਾ ਵਿਖੇ ਦਾਖਲ ਕਰਵਾਇਆ ਗਿਆ ਹੈ ਅਤੇ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਹੈ। 
ਇਸ ਮਾਮਲੇ ਨੂੰ ਲੈ ਕੇ ਮਾਨਸਾ ਪੁਲਿਸ ਅਤੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਥਾਣਾ ਸਦਰ ਦੇ ਇੰਚਾਰਜ ਗੁਰਬੀਰ ਸਿੰਘ ਨੇ ਦੱਸਿਆ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਇਨ੍ਹਾਂ ਵਿਅਕਤੀਆਂ ਵਿੱਚ ਲੜਾਈ ਕਿਉਂ ਹੋਈ। ਇਸ ਤੋਂ ਬਾਅਦ ਹੀ ਪੁਲਿਸ ਅਗਲੀ ਕਾਰਵਾਈ ਕਰੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।