2364 ਅਤੇ 5994 ਈਟੀਟੀ ਭਰਤੀਆਂ ਜਲਦ ਮੁਕੰਮਲ ਕੀਤੀਆਂ ਜਾਣ :- ਡੀ ਟੀ ਐਫ ਆਗੂ ਗਿਆਨ ਚੰਦ

ਚੰਡੀਗੜ੍ਹ ਪੰਜਾਬ

2364 ਅਤੇ 5994 ਈਟੀਟੀ ਭਰਤੀਆਂ ਜਲਦ ਮੁਕੰਮਲ ਕੀਤੀਆਂ ਜਾਣ :- ਡੀ ਟੀ ਐਫ ਆਗੂ ਗਿਆਨ ਚੰਦ

ਰੋਪੜ,31, ਅਗਸਤ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ)
ਅਧਿਆਪਕਾਂ ਦੀ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਜ਼ਿਲ੍ਹਾ ਰੂਪਨਗਰ ਇਕਾਈ ਵੱਲੋਂ 2364 ਅਤੇ 5994 ਈ ਟੀ ਟੀ ਅਧਿਆਪਕਾਂ ਨੂੰ ਜਲਦੀ ਨਿਯੁਕਤੀ ਪੱਤਰ ਦੇ ਕੇ ਸੂਕਲਾ ਵਿੱਚ ਹਾਜਰ ਕਰਵਾਉਣ ਸਬੰਧੀ ਮੁੱਖ ਮੰਤਰੀ ਪੰਜਾਬ ਦੇ ਨਾਮ ਮੈਡਮ ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਰੂਪਨਗਰ ਰਾਹੀ ਮੰਗ ਪੱਤਰ ਦਿੱਤਾ ਗਿਆ।ਡੀ ਟੀ ਐਫ ਦੇ ਜਿਲ੍ਹਾ ਪ੍ਰਧਾਨ ਗਿਆਨ ਚੰਦ, ਜਨਰਲ ਸਕੱਤਰ ਰਮੇਸ਼ ਲਾਲ ਅਤੇ ਮੀਤ ਪ੍ਰਧਾਨ ਬਲਵਿੰਦਰ ਸਿੰਘ ਨੇ ਕਿਹਾ ਕਿ ਪ੍ਰਾਇਮਰੀ ਸਕੂਲਾਂ ਵਿੱਚ ਹਜ਼ਾਰਾਂ ਅਸਾਮੀਆਂ ਖਾਲੀ ਹੋਣ ਅਤੇ ਬਹੁਤ ਸਾਰੇ ਸਕੂਲਾਂ ਵਿੱਚ ਇੱਕ ਅਧਿਆਪਕ ਜਾਂ ਅਧਿਆਪਕਾਂ ਤੋਂ ਬਿਨਾਂ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਕਈ ਸਾਲਾਂ ਤੋਂ ਲਟਕਾਈ 2364 ਈਟੀਟੀ ਭਰਤੀ ਦੀ ਮੈਰਿਟ ਲਿਸਟ ਜਾਰੀ ਹੋਣ ਦੇ ਬਾਵਜੂਦ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਜਾ ਰਹੇ ਹਨ।ਇਸੇ ਤਰ੍ਹਾਂ ਸਿੱਖਿਆ ਵਿਭਾਗ ਦੇ ਨਾਕਾਮੀ ਕਾਰਨ ਹੀ ਰੁਲ ਰਹੀਂ 5994 ਈਟੀਟੀ ਭਰਤੀ ਦੀ ਵੀ ਪ੍ਰਕਿਰਿਆ ਵੀ ਲੰਬੇ ਸਮੇਂ ਤੋਂ ਵੱਖ-ਵੱਖ ਅੜਿੱਕੇ ਖੜੇ ਕਰਨ ਕਰਕੇ ਮੁਕੰਮਲ ਨਹੀਂ ਕੀਤੀ ਜਾ ਰਹੀ ਹੈ। ਪ੍ਰੈੱਸ ਸਕੱਤਰ ਵਿਨੋਦ ਚੰਦਨ,ਸੁਨੀਲ ਕੁਮਾਰ ਅਤੇ ਮਨਿੰਦਰ ਸਿੰਘ ਨੇ ਦੱਸਿਆ ਹੈ ਕਿ ਸਕੂਲੀ ਸਿੱਖਿਆ ਦੇ ਅਧਾਰ ਪ੍ਰਾਇਮਰੀ ਵਿੱਚ ਅਧਿਆਪਕਾਂ ਦੀਆਂ ਲੰਬਾਂ ਸਮਾਂ ਭਰਤੀਆਂ ਨਾ ਹੋਣ ਸਦਕਾ ਜਿੱਥੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਲਗਾਤਾਰ ਨੁਕਸਾਨ ਹੋ ਰਿਹਾ ਹੈ, ਉੱਥੇ ਇਹਨਾਂ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵੀ ਪ੍ਰਭਾਵਿਤ ਹੋ ਰਹੀ ਹੈ ਅਤੇ ਸਿਲੈਕਟਡ ਅਧਿਆਪਕ ਵੀ ਕਈ-ਕਈ ਸਾਲਾਂ ਤੋਂ ਬੇਰੁਜ਼ਗਾਰੀ ਦਾ ਸੰਤਾਪ ਭੁਗਤ ਰਹੇ ਹਨ।
2364 ਦੇ ਜਿਲ੍ਹਾ ਆਗੂਆਂ ਮੈਡਮ ਰਾਜਿੰਦਰ ਕੌਰ, ਜਸਵੀਰ ਕੌਰ,ਮਨਪ੍ਰੀਤ ਕੌਰ ਅਤੇ 5994 ਦੇ ਆਗੂਆਂ ਮਨਦੀਪ ਕੌਰ,ਰੁਪਿੰਦਰ ਕੌਰ ,ਰਵਿੰਦਰ ਸਿੰਘ ,ਰਾਹੂਲ ਸੈਂਣੀ,ਨੇ ਦੱਸਿਆ ਕਿ ਭਰਤੀਆਂ ਮੁਕੰਮਲ ਕਰਵਾਉਣ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਸ ਤਹਿਤ 2364 ਈ.ਟੀ.ਟੀ. ਦੀ ਭਰਤੀ ਪੂਰੀ ਕਰਵਾਉਣ ਲਈ ਵਿੱਦਿਆ ਭਵਨ (ਮੋਹਾਲੀ) ਅੱਗੇ 20 ਅਗਸਤ 2024 ਤੋਂ ਅਣਮਿਥਿਆ ਧਰਨਾ ਚੱਲ ਰਿਹਾ ਹੈ ਅਤੇ 5994 ਈ.ਟੀ.ਟੀ. ਭਰਤੀ ਪੂਰੀ ਕਰਵਾਉਣ ਲਈ 24 ਅਗਸਤ ਤੋਂ ਲਗਾਤਾਰ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਧਰਨਾ ਲੱਗਿਆ ਹੋਇਆ ਹੈ।
ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਰੂਪਨਗਰ ਵੱਲੋਂ ਈ ਟੀ ਟੀ 2364 ਅਤੇ 5994 ਦੇ ਧਰਨਿਆਂ ਦੀ ਹਮਾਇਤ ਕਰਦਿਆਂ ਅਤੇ ਭਵਿੱਖ ਵਿੱਚ ਭਰਤੀਆ ਪੂਰੀਆਂ ਕਰਵਾਉਣ ਲਈ ਹਰੇਕ ਕਿਸਮ ਦੇ ਸੰਘਰਸ਼ ਵਿੱਚ ਪੂਰਨ ਸਾਥ ਦੇਣ ਦੇ ਵਾਅਦੇ ਨਾਲ ਮੁੱਖ ਮੰਤਰੀ ਪੰਜਾਬ ਦੇ ਨਾਮ ਜਿਲ੍ਹਾ ਪ੍ਰਸਾਸ਼ਨ ਰੂਪਨਗਰ ਰਾਹੀ ਮੰਗ ਪੱਤਰ ਦਿੱਤਾ ਗਿਆ।

Leave a Reply

Your email address will not be published. Required fields are marked *