ਮੁੱਖ ਮੰਤਰੀ ਕੋਲ ਨਹੀਂ ਹੈ ਮੁਲਾਜ਼ਮਾਂ-ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਕੋਈ ਜਵਾਬ
ਚੰਡੀਗੜ੍ਹ, 6 ਅਗਸਤ ,ਬੋਲੇ ਪੰਜਾਬ ਬਿਊਰੋ :
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਰਾਹੀ ਕਿਹਾ ਹੈ ਕਿ ਮੁੱਖ ਮੰਤਰੀ ਪੰਜਾਬ ਵਲੋਂ ਮੁਲਾਜ਼ਮਾਂ ਅਤੇ ਪੈਂਸ਼ਨਰਾਂ ਦੀਆਂ ਮੰਗਾਂ ਨੂੰ ਹੱਲ ਕਰਨ ਦੀ ਥਾਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਨੂੰ ਵਾਰ-ਵਾਰ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗਾਂ ਰੱਦ ਕਰਨ ਦੇ ਵਿਰੋਧ ਵਿੱਚ ਮੁਲਾਜ਼ਮ-ਪੈਨਸ਼ਨਰ ਵਰਗ ਵਲੋਂ ਸਰਕਾਰ ਵਿਰੁੱਧ ਆਪਣੇ ਰੋਹ ਦਾ ਪ੍ਰਗਟਾਵਾ ਕਰਨ ਲਈ ਮਿਤੀ 3 ਸਤੰਬਰ ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਸੂਬਾ ਪੱਧਰੀ ਰੈਲੀ ਅਤੇ ਵਿਧਾਨ ਸਭਾ ਵੱਲ ਮਾਰਚ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਅਤੇ ਇਸ ਰੈਲੀ ਵਿਚ ਪ.ਸ.ਸ.ਫ. ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਸਬੰਧੀ ਪ੍ਰੈਸ ਨੂੰ ਜਣਕਾਰੀ ਦਿੰਦਿਆਂ ਜੱਥੇਬੰਦੀ ਦੇ ਸੂਬਾ ਪ੍ਰੈਸ ਸਕੱਤਰ ਇੰਦਰਜੀਤ ਵਿਰਦੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਸਾਂਝੇ ਫਰੰਟ ਨੂੰ ਮੀਟਿੰਗ ਦਾ ਸਮਾਂ ਦੇ ਕੇ ਵਾਰ ਵਾਰ ਰੱਦ ਕੀਤਾ ਜਾ ਰਿਹਾ ਹੈ ਜਿਸਤੋਂ ਇਹ ਸਪੱਸ਼ਟ ਹੈ ਕਿ ਮੁੱਖ ਮੰਤਰੀ ਕੋਲ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਕੋਈ ਵੀ ਢੁੱਕਵਾਂ ਜਵਾਬ ਨਹੀਂ ਹੈ ਅਤੇ ਉਹ ਸਾਂਝੇ ਫਰੰਟ ਦੇ ਆਗੂਆਂ ਨਾਲ ਗੱਲਬਾਤ ਤੋਂ ਭੱਜ ਰਹੇ ਹਨ।ਜੱਥੇਬੰਧੀ ਦੇ ਆਗੂਆਂ ਕਰਮਜੀਤ ਸਿੰਘ ਬੀਹਲਾ, ਸੁਖਵਿੰਦਰ ਚਾਹਲ, ਮੱਖਣ ਸਿੰਘ ਵਾਹਿਦਪੁਰੀ, ਹਰਮਨਪ੍ਰੀਤ ਕੌਰ ਗਿੱਲ ਨੇ ਕਿਹਾ ਕਿ ਹਰ ਪ੍ਰਕਾਰ ਦੇ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ, ਪੁਰਾਣੀ ਪੈਨਸ਼ਨ ਬਹਾਲ ਕਰਵਾਉਣ, ਆਂਗਣਵਾੜੀ, ਮਿਡ ਡੇ ਮੀਲ, ਆਸ਼ਾ ਵਰਕਰਾਂ ਨੂੰ ਘੱਟੋ ਘੱਟ ਉਜਰਤ ਦੇ ਘੇਰੇ ਅੰਦਰ ਲਿਆਉਣ, ਬੰਦ ਕੀਤੇ ਭੱਤਿਆਂ ਨੂੰ ਮੁੜ ਚਾਲੂ ਕਰਵਾਉਣ, ਮੰਹਿਗਾਈ ਭੱਤੇ ਦੀਆਂ ਕਿਸ਼ਤਾਂ ਅਥੇ ਬਕਾਇਆ ਦੀ ਅਦਾਇਗੀ ਆਦਿ ਮੰਗਾਂ ਦੀ ਪ੍ਰਾਪਤੀ ਲਈ ਕੀਤੀ ਜਾ ਰਹੀ ਇਸ ਸੂਬਾਈ ਰੈਲੀ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ ਅਤੇ ਜਿਲ੍ਹਾ ਆਗੂਆਂ ਤੋਂ ਪ੍ਰਾਪਤ ਕੀਤੀਆਂ ਰਿਪੋਰਟਾਂ ਅਨੁਸਾਰ ਸਾਰੇ ਹੀ ਜ਼ਿਿਲਆਂ ਤੋਂ ਮੁਲਾਜ਼ਮ ਭਰਵੀਂ ਸ਼ਮੂਲੀਅਤ ਕਰ ਰਹੇ ਹਨ।ਆਗੂਆਂ ਨੇ ਕਿਹਾ ਕਿ ਇਸ ਰੈਲੀ ਮੌਕੇ ਅਗਲੇ ਤਿੱਖੇ ਸੰਘਰਸ਼ਾ ਦਾ ਐਲਾਨ ਵੀ ਕੀਤਾ ਜਾਵੇਗਾ। ਇਸ ਮੌਕੇ ਉਪਰੋਕਤ ਆਗੂਆਂ ਤੋਂ ਇਲਾਵਾ ਕਿਸ਼ੋਰ ਚੰਦ ਗਾਜ, ਅਨਿਲ ਕੁਮਾਰਮ ਅਮਰੀਕ ਸਿੰਘ, ਗੁਰਬਿੰਦਰ ਸਿੰਘ, ਗੁਰਦੇਵ ਸਿੰਘ ਸਿੱਧੂ, ਗੁਰਪ੍ਰੀਤ ਰੰਗੀਲਪੁਰ, ਪੂਰਨ ਸਿੰਘ ਸੰਧੂ, ਜਰਨੈਲ ਸਿੰਘ, ਮੋਹਣ ਸਿੰਘ ਪੂਨੀਆ, ਜੱਗਾ ਸਿੰਘ ਅਲੀਸ਼ੇਰ, ਜਸਵਿੰਦਰ ਸਿੰਘ ਸੋਜਾ, ਕਰਮ ਸਿੰਘ, ਨਿਰਭੈ ਸਿੰਘ ਸ਼ੰਕਰ, ਸੁਭਾਸ਼ ਚੰਦਰ, ਬਲਵਿੰਦਰ ਭੁੱਟੋ, ਰਜਿੰਦਰ ਸਿੰਘ ਰਿਆੜ, ਜਤਿੰਦਰ ਸਿੰਘ, ਮਾਲਵਿੰਦਰ ਸਿੰਘ, ਮਨੋਹਰ ਲਾਲ ਸ਼ਰਮਾ, ਪ੍ਰਿੰਸੀਪਲ ਅਮਨਦੀਪ ਸ਼ਰਮਾ, ਪੁਸ਼ਪਿੰਦਰ ਸਿੰਘ ਹਰਪਾਲਪਰ, ਰਜੇਸ਼ ਕੁਮਾਰ ਅਮਲੋਹ, ਬੋਬਿੰਦਰ ਸਿੰਘ, ਜਸਵੀਰ ਤਲਵਾੜਾ, ਸਿਮਰਜੀਤ ਸਿੰਘ ਬਰਾੜ, ਜਸਵੀਰ ਸਿੰਘ ਸ਼ੀਰਾ, ਗੁਰਪ੍ਰੀਤ ਕੌਰ, ਸਰਬਜੀਤ ਸਿੰਘ ਪੱਟੀ, ਰਾਣੋ ਖੜੀ ਗਿੱਲਾਂ, ਕੁਲਦੀਪ ਵਾਲੀਆ, ਬਿਮਲਾ ਰਾਣੀ, ਕੁਲਦੀਪ ਪੂਰੋਵਾਲ, ਫੁਮਣ ਸਿੰਘ ਕਾਠਗੜ੍ਹ, ਸ਼ਰਮੀਲਾ ਦੇਵੀ, ਦਵਿੰਦਰ ਸਿੰਘ ਬਿੱਟੂ ਵੀ ਹਾਜਰ ਸਨ।