ਸੁਖਬੀਰ ਬਾਦਲ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਏ ਪੇਸ਼
ਅੰਮ੍ਰਿਤਸਰ 31 ਅਗਸਤ ,ਬੋਲੇ ਪੰਜਾਬ ਬਿਊਰੋ:
ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਪੰਜ ਸਿੰਘਾਂ ਦੀ ਇਕੱਤਰਤਾ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ 15 ਦਿਨਾਂ ਦੇ ਅੰਦਰ ਅੰਦਰ ਪੇਸ਼ ਹੋਣ ਦੇ ਹੁਕਮਾਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ ਹਨ। ਸਜ਼ਾ ਪ੍ਰਤੀ ਜਾਣਕਾਰੀ ਹਾਸਲ ਨਹੀਂ ਹੋਈ ਕਿ ਸੁਖਬੀਰ ਸਿੰਘ ਬਾਦਲ ਨੂੰ ਕੀ ਸਜ਼ਾ ਲਗਾਈ ਗਈ ਹੈ ਬੀਤੇ ਕੱਲ ਸੁਖਬੀਰ ਸਿੰਘ ਬਾਦਲ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਤਨਖਾਹੀਆ ਕਰਾਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਹਨਾਂ ਨੂੰ ਨਿਮਾਣੇ ਸਿੱਖ ਦੇ ਤੌਰ ਤੇ 15 ਦਿਨਾਂ ਦੇ ਅੰਦਰ ਅੰਦਰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਦਾ ਹੁਕਮ ਵੀ ਕੀਤਾ ਗਿਆ ਸੀ। ਜਿਸ ਨੂੰ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਪ੍ਰਵਾਨ ਕੀਤਾ ਸੀ ਅਤੇ ਕਿਹਾ ਸੀ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਨੂੰ ਪ੍ਰਵਾਨ ਕਰਦੇ ਹਨ ਅਤੇ ਜਲਦ ਹੀ ਪੇਸ਼ ਹੋਣਗੇ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਬਾਅਦ ਟਕਸਾਲੀ ਐਲਾਨੇ ਸੁਖਬੀਰ ਸਿੰਘ ਬਾਦਲ ਅੱਜ ਅੰਮ੍ਰਿਤਸਰ ਪਹੁੰਚ ਗਏ ਹਨ। ਉਨ੍ਹਾਂ ਤੋਂ ਪਹਿਲਾਂ ਸਾਬਕਾ ਅਕਾਲੀ ਮੰਤਰੀ ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ ਅਤੇ ਸ਼ਰਨਜੀਤ ਸਿੰਘ ਢਿੱਲੋਂ ਵੀ ਉਨ੍ਹਾਂ ਦੇ ਨਾਲ ਹਨ। ਇਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਬਾਅਦ ਉਹ ਆਪਣਾ ਸਪੱਸ਼ਟੀਕਰਨ ਅਤੇ ਮੁਆਫ਼ੀਨਾਮਾ ਲੈ ਕੇ ਪਹੁੰਚੇ ਹਨ।ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ। ਕੱਲ੍ਹ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਆਪਣਾ ਜਵਾਬ ਦੇਣ ਲਈ ਕਿਹਾ ਕਿਉਂਕਿ ਉਨ੍ਹਾਂ ‘ਤੇ ਟਕਸਾਲੀ (ਧਾਰਮਿਕ ਬੇਅਦਬੀ) ਦੇ ਦੋਸ਼ ਹਨ।