ਭਾਈ ਅਮਰੀਕ ਸਿੰਘ ਅਜਨਾਲਾ ਨੇ ਬੇਅਦਬੀ ਲਈ , ਭਾਈ ਹਰਜਿੰਦਰ ਸਿੰਘ ਮਾਝੀ ਨੂੰ ਦੱਸਿਆ ਜਿੰਮੇਵਾਰ
ਚੰਡੀਗੜ੍ਹ 1 ਸਤੰਬਰ ,ਬੋਲੇ ਪੰਜਾਬ ਬਿਊਰੋ :
ਭਾਈ ਅਮਰੀਕ ਸਿੰਘ ਅਜਨਾਲਾ ਨੇ 2015 ‘ਚ ਹੋਈ ਬੇਅਦਬੀ ਬਾਰੇ ਸਨਸਨੀਖੇਜ਼ ਬਿਆਨ ਦਿੱਤਾ ਹੈ। ਆਪਣੇ ਬਿਆਨ ‘ਚ ਭਾਈ ਅਮਰੀਕ ਸਿੰਘ ਅਜਨਾਲਾ ਨੇ ਬੇਅਦਬੀ ਲਈ ਭਾਈ ਹਰਜਿੰਦਰ ਸਿੰਘ ਮਾਝੀ ‘ਤੇ ਇਲਜ਼ਾਮ ਲਾਏ ਹਨ। ਉਨ੍ਹਾਂ ਕਿਹਾ ਕਿ 2015 ‘ਚ ਹੋਈ ਬੇਅਦਬੀ ਲਈ ਭਾਈ ਹਰਜਿੰਦਰ ਸਿੰਘ ਮਾਝੀ ਵੀ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦੀਵਾਨ ਤੋਂ ਬਾਅਦ ਹੀ ਬੇਅਦਬੀ ਹੋਈ ਸੀ।
ਅਮਰੀਕ ਸਿੰਘ ਅਜਨਾਲਾ ਨੇ ਹਰਜਿੰਦਰ ਸਿੰਘ ਮਾਝੀ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਦੀਵਾਨ ਤੋਂ ਬਾਅਦ ਹੀ ਬੇਅਦਬੀਆਂ ਦਾ ਮੁੱਢ ਬੱਝਾ ਸੀ। ਉਨ੍ਹਾਂ ਦੇ ਦੀਵਾਨ ਮੌਕੇ ਹੀ ਡੇਰੇ ਦੇ ਧਾਰਮਿਕ ਚਿੰਨ੍ਹ ਦਾ ਨਿਰਾਦਰ ਹੋਇਆ ਸੀ। ਉਸ ਤੋਂ ਬਾਅਦ ਹੀ ਬੇਅਦਬੀ ਦੀਆਂ ਘਟਨਾਵਾਂ ਦਾ ਦੌਰ ਸ਼ੁਰੂ ਹੋਇਆ ਸੀ।