ਪੰਜਾਬ ਪੁਲਿਸ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ ਪੰਜ ਲੁਟੇਰੇ ਕਾਬੂ
ਅੰਮ੍ਰਿਤਸਰ, 2 ਸਤੰਬਰ,ਬੋਲੇ ਪੰਜਾਬ ਬਿਊਰੋ:
ਅੰਮ੍ਰਿਤਸਰ ਪੁਲਿਸ ਨੇ ਲੁੱਟਾਂ-ਖੋਹਾਂ ਤੇ ਸਨੈਚਿੰਗ ਵਿੱਚ ਸ਼ਾਮਲ ਗਿਰੋਹ ‘ਤੇ ਸ਼ਿਕੰਜਾ ਕੱਸਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਦੀਆਂ ਹਦਾਇਤਾਂ ‘ਤੇ ਹਲਕਾ ਕੇਂਦਰ ਦੇ ਏ.ਸੀ.ਪੀ. ਗਗਨਦੀਪ ਸਿੰਘ ਅਤੇ ਥਾਣਾ ਗੇਟ ਹਕੀਮਾ ਦੇ ਇੰਸਪੈਕਟਰ ਮਨਜੀਤ ਕੌਰ ਦੀ ਅਗਵਾਈ ‘ਚ ਚੌਕੀ ਅਨਗੜ੍ਹ ਦੇ ਇੰਚਾਰਜ ਸਬ-ਇੰਸਪੈਕਟਰ ਬਲਵਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਸੁਖਰਾਜ ਸਿੰਘ ਵਾਸੀ ਫਤਿਹਪੁਰ ਦੀ ਸ਼ਿਕਾਇਤ ‘ਤੇ ਚੋਰੀ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਵਾਲੇ 5 ਦੋਸ਼ੀਆਂ ਨੂੰ ਕਾਬੂ ਕੀਤਾ ਹੈ।
ਪੁਲੀਸ ਨੇ ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ। ਫੜੇ ਗਏ ਦੋਸ਼ੀਆਂ ਦੀ ਪਹਿਚਾਣ ਰਛਪਾਲ ਸਿੰਘ ਪੁੱਤਰ ਜਸਵੰਤ ਸਿੰਘ, ਅਕਾਸ਼ਦੀਪ ਸਿੰਘ ਪੁੱਤਰ ਸਾਹਿਬ ਸਿੰਘ, ਅਰਸ਼ਦੀਪ ਸਿੰਘ ਪੁੱਤਰ ਸਾਹਿਬ ਸਿੰਘ, ਰਜਤ ਸਿੰਘ ਪੁੱਤਰ ਲਖਵਿੰਦਰ ਸਿੰਘ ਤੇ ਸਾਹਿਲ ਪੁੱਤਰ ਨਿਰਵੈਲ ਸਿੰਘ ਨੂੰ 4 ਦਾਤਰ ਤੇ ਬਿਜਲੀ ਦੀ ਤਾਰ ਦੇ ਇੱਕ ਬੰਡਲ ਸਮੇਤ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲੀਸ ਨੇ ਇਨ੍ਹਾਂ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਉਨ੍ਹਾਂ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।