ਕੈਨੇਡਾ ‘ਚ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ‘ਤੇ ਫਾਇਰਿੰਗ

ਸੰਸਾਰ ਚੰਡੀਗੜ੍ਹ ਪੰਜਾਬ

ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ; ਸਲਮਾਨ ਨਾਲ ਇਕ ਗੀਤ ‘ਚ ਨਜ਼ਰ ਆਏ ਸੀ ਗਾਇਕ

ਕੈਨੇਡਾ 2 ਸਤੰਬਰ ,ਬੋਲੇ ਪੰਜਾਬ ਬਿਊਰੋ :

ਕੈਨੇਡਾ ‘ਚ ਪੰਜਾਬ ਦੇ ਮਸ਼ਹੂਰ ਗਾਇਕ ਅੰਮ੍ਰਿਤਪਾਲ ਸਿੰਘ ਢਿੱਲੋਂ ਉਰਫ ਏ.ਪੀ ਢਿੱਲੋਂ ਦੇ ਘਰ ‘ਤੇ ਗੋਲੀਬਾਰੀ ਕੀਤੀ ਗਈ। ਘਟਨਾ ਐਤਵਾਰ ਰਾਤ ਦੀ ਹੈ। ਵੀਡੀਓ ਹੁਣ ਸਾਹਮਣੇ ਆਈ ਹੈ।ਏਪੀ ਢਿੱਲੋਂ ਦਾ ਘਰ ਵੈਨਕੂਵਰ ਇਲਾਕੇ ਵਿੱਚ ਹੈ। ਵਾਇਰਲ ਵੀਡੀਓ ਮੁਤਾਬਕ ਇੱਕ ਸ਼ੂਟਰ ਨੇ ਗੇਟ ਦੇ ਬਾਹਰੋਂ 11 ਗੋਲੀਆਂ ਚਲਾਈਆਂ। ਉਸ ਨੇ ਕਾਲੇ ਕੱਪੜੇ ਪਾਏ ਹੋਏ ਸਨ। ਲਾਰੈਂਸ ਗੈਂਗ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ। ਗੈਂਗਸਟਰ ਰੋਹਿਤ ਗੋਦਾਰਾ ਨੇ ਵੀ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਹੈ।

9 ਅਗਸਤ ਨੂੰ ਬਾਲੀਵੁੱਡ ਸਟਾਰ ਸਲਮਾਨ ਖਾਨ ਨਾਲ ਗਾਇਕ ਏਪੀ ਢਿੱਲੋਂ ਦਾ ਗੀਤ ‘ਓਲਡ ਮਨੀ’ ਰਿਲੀਜ਼ ਹੋਇਆ ਸੀ। ਗੋਲੀਬਾਰੀ ਨੂੰ ਇਸ ਨਾਲ ਜੋੜਿਆ ਜਾ ਰਿਹਾ ਹੈ। ਘਟਨਾ ਤੋਂ ਬਾਅਦ ਭਾਰਤੀ ਅਤੇ ਕੈਨੇਡੀਅਨ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।