ਮੇਲਾ ਗੁਗਾ ਮਾੜੀ ਕੰਬੜਾ ਅਤੇ ਵਿਸ਼ਾਲ ਕੁਸ਼ਤੀ ਦੰਗਲ ਦੇ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਸ਼ਮੂਲੀਅਤ
ਮੋਹਾਲੀ 2 ਸਤੰਬਰ,ਬੋਲੇ ਪੰਜਾਬ ਬਿਊਰੋ :
ਸੂਬੇ ਦੇ ਲੋਕਾਂ ਨੇ ਬੜੇ ਹੀ ਚਾਵਾਂ ਅਤੇ ਉਤਸਾਹ ਨਾਲ ਪੰਜਾਬ ਦੇ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੋਂਦ ਵਿੱਚ ਲਿਆਂਦਾ ਅਤੇ ਅੱਜ ਸਮੁੱਚੇ ਪੰਜਾਬ ਦੇ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਅਤੇ ਪਿੰਡਾਂ -ਪਿੰਡਾਂ ਵਿੱਚ ਖੇਡ ਮੇਲੇ ਕਰਵਾਏ ਜਾ ਰਹੇ ਹਨ ,ਖੇਡ ਕਲੱਬਾਂ ਅਤੇ ਸੰਸਥਾਵਾਂ ਦੇ ਵੱਲੋਂ ਪੰਜਾਬ ਦੇ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਦੂਰ ਰੱਖਣ ਦੇ ਲਈ ਇੱਕ ਵਧੀਆ ਉਪਰਾਲਾ ਹੈ, ਜਿਸ ਦੀ ਸ਼ਲਾਘਾ ਕਰਨੀ ਬਣਦੀ ਹੈ,ਇਹ ਗੱਲ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ ਵਿਧਾਇਕ ਕੁਲਵੰਤ ਸਿੰਘ- ਕੌਂਸਲਰ ਰਵਿੰਦਰ ਬਿੰਦਰਾ ਕੁੰਬੜਾ ਦੀ ਅਗਵਾਈ ਹੇਠ ਕਰਵਾਏ ਗਏ ਮੇਲਾ ਗੁਗਾ ਮਾੜੀ ਪਿੰਡ ਕੁੰਬੜਾ ਅਤੇ ਵਿਸ਼ਾਲ ਕੁਸ਼ਤੀ ਦੰਗਲ ਦੇ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਦੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਇੱਕ ਹੱਸਦਾ ਵੱਸਦਾ, ਭੰਗੜਾ, ਗਿੱਧਿਆਂ ਅਤੇ ਲੋਕਾਂ ਵਿੱਚ ਆਪਸੀ ਭਾਈਚਾਰਕ ਸਾਂਝ ਦਾ ਸੰਦੇਸ਼ ਦੇਣ ਵਾਲਾ ਸੂਬਾ ਹੈ।
ਅਤੇ ਕੌਂਸਲਰ ਰਵਿੰਦਰ ਕੁੰਬੜਾ ਬਿੰਦਰਾ ਦੀ ਅਗਵਾਈ ਵਾਲੀ ਟੀਮ ਨੂੰ ਵਧਾਈ ਦਿੰਦਾ ਹਾਂ ਅਤੇ ਕਿ ਇਹਨਾਂ ਨੇ ਸਮੁੱਚੇ ਮਾਝਾ ਅਤੇ ਦੁਆਬਾ ਦੇ ਖੇਡ ਪ੍ਰੇਮੀਆਂ ਅਤੇ ਖਿਡਾਰੀਆਂ ਨੂੰ ਕੁੰਬੜੇ ਵਿੱਚ ਇਸ ਕੁਸ਼ਤੀ ਦੰਗਲ ਵਿੱਚ ਸ਼ਿਰਕਤ ਕਰਨ ਦੇ ਲਈ ਪ੍ਰੇਰਿਤ ਕੀਤਾ ਅਤੇ ਅੱਜ ਦਾ ਇਹ ਇਕੱਠ ਮੇਰੇ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਇੰਨੀ ਵੱਡੀ ਗਿਣਤੀ ਦੇ ਵਿੱਚ ਖਿਡਾਰੀਆਂ ਦੀ ਖੇਡ ਪ੍ਰਤਿਭਾ ਨੂੰ ਵੇਖਣ ਦੇ ਲਈ ਖੇਡ ਪ੍ਰੇਮੀ ਪੁੱਜੇ ਹੋਏ ਹਨ। ਉਹਨਾਂ ਕਿਹਾ ਕਿ ਮੇਰੀ ਇਹ ਕੋਸ਼ਿਸ਼ ਰਹੇਗੀ ਕਿ ਖਾਸ ਕਰਕੇ ਮੋਹਾਲੀ ਹਲਕੇ ਦੇ ਪਿੰਡਾਂ ਦੇ ਵਿੱਚ ਜਿਹੜੇ -ਜਿਹੜੇ ਵੀ ਖੇਡ ਮੇਲੇ ਹੋਣਗੇ, ਉਹਨਾਂ ਸਭਨਾ ਦੇ ਵਿੱਚ ਉਹ ਜਰੂਰ ਹਾਜ਼ਰ ਰਹਿਣ, ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਕੁੰਬੜਾ ਪਿੰਡ ਦੀ ਖੇਡ ਸੰਸਥਾ ਨੂੰ ਆਪਣੇ ਵੱਲੋਂ 51 ਹਜਾਰ ਰੁਪਏ ਦੇਣ ਦਾ ਐਲਾਨ ਕੀਤਾ, ਇਸ ਮੌਕੇ ਤੇ ਆਪ ਨੇਤਾ -ਕੁਲਦੀਪ ਸਿੰਘ ਸਮਾਣਾ, ਡੀ.ਐਸ.ਪੀ.- ਹਰਸਿਮਰਤ ਸਿੰਘ ਬੱਲ, ਰਵਿੰਦਰ ਬਿੰਦਰਾ ਕੌਂਸਲਰ ਕੁੰਬੜਾ, ਡਾਕਟਰ ਕੁਲਦੀਪ ਸਿੰਘ, ਅਵਤਾਰ ਸਿੰਘ, ਮੌਲੀ, ਭੁਪਿੰਦਰ ਸਿੰਘ, ਸਾਬਕਾ ਕੌਂਸਲਰ -ਹਰਪਾਲ ਸਿੰਘ ਚੰਨਾ, ਸਾਬਕਾ ਕੌਂਸਲਰ ਆਰ.ਪੀ ਸ਼ਰਮਾ, ਜਸਪਾਲ ਸਿੰਘ ਮਟੌਰ, ਅਕਵਿੰਦਰ ਸਿੰਘ ਗੋਸਲ, ਸਨੀ ਮੌਲੀ, ਬਿੱਟੂ ਸਮਾਣਾ, ਹਰਸੰਗਤ ਸਿੰਘ ਨੰਬਰਦਾਰ- ਸੁਹਾਣਾ ਵੀ ਹਾਜ਼ਰ ਸਨ,