ਬੰਗਲਾਦੇਸ਼ ‘ਚ ਹੜਾਂ ਕਾਰਨ ਤਬਾਹੀ, 59 ਲੋਕਾਂ ਦੀ ਮੌਤ
ਢਾਕਾ, 2 ਸਤੰਬਰ,ਬੋਲੇ ਪੰਜਾਬ ਬਿਊਰੋ :
ਬੰਗਲਾਦੇਸ਼ ਵਿੱਚ ਹੜਾਂ ਨੇ ਤਬਾਹੀ ਮਚਾਈ ਹੋਈ ਹੈ।ਹੜ੍ਹ ਕਾਰਨ ਹੁਣ ਤੱਕ ਘੱਟੋ-ਘੱਟ 59 ਲੋਕਾਂ ਦੀ ਮੌਤ ਹੋ ਗਈ ਜਦਕਿ ਵੱਡੀ ਗਿਣਤੀ ਵਿੱਚ ਲੋਕ ਪ੍ਰਭਾਵਿਤ ਹੋਏ ਹਨ। ਦੇਸ਼ ਦੇ 11 ਪ੍ਰਭਾਵਿਤ ਜ਼ਿਲਿਆਂ ਦੇ ਜ਼ਿਆਦਾਤਰ ਇਲਾਕਿਆਂ ‘ਚ ਹੜ੍ਹ ਦਾ ਪਾਣੀ ਘੱਟ ਗਿਆ ਹੈ ਪਰ ਪ੍ਰਭਾਵਿਤ ਲੋਕਾਂ ਦਾ ਸੰਘਰਸ਼ ਜਾਰੀ ਹੈ। ਇਸ ਤਬਾਹੀ ਕਾਰਨ ਕਈ ਲੋਕ ਬੇਘਰ ਹੋ ਗਏ ਹਨ ਅਤੇ 53 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਇਕ ਰਿਪੋਰਟ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਗਈ ਹੈ।
ਰਿਪੋਰਟ ਮੁਤਾਬਕ ਕਈ ਲੋਕ ਬੇਘਰ ਹੋ ਗਏ ਹਨ। ਫਸਲਾਂ ਦੀ ਬਰਬਾਦੀ ਕਾਰਨ ਘੱਟ ਆਮਦਨ ਵਾਲੇ ਪਰਿਵਾਰ, ਖਾਸ ਕਰਕੇ ਕਿਸਾਨਾਂ ਤੋਂ ਨਾ ਸਿਰਫ ਘਰ-ਬਾਰ, ਸਗੋਂ ਰੋਜ਼ੀ-ਰੋਟੀ ਵੀ ਖੁਸ ਗਈ ਹੈ।