113 ਪ੍ਰਾਇਮਰੀ ਤੇ ਅਪਰ ਪ੍ਰਾਇਮਰੀ ਸਕੂਲਾਂ ਦੀ ਮਰਜਿੰਗ ਵਿਰੁੱਧ ਉਲੀਕੇ ਡੀ ਟੀ ਐਫ ਫਤਿਹਗੜ੍ਹ ਸਾਹਿਬ ਦੇ ਸੰਘਰਸ਼ ਦੀ ਹਿਮਾਇਤ

ਚੰਡੀਗੜ੍ਹ ਪੰਜਾਬ

ਪਾਇਲਟ ਪ੍ਰੋਜੇਕਟ ਦੇ ਨਾਮ ਤੇ ਸਿਖਿਆ ਵਿਭਾਗ ਦੀ ਅਕਾਰ ਘਟਾਈ ਨਹੀ ਕਰਨ ਦਵਾਗੇ – ਡੀ ਟੀ ਐਫ


ਰੂਪਨਗਰ,2, ਸਤੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ )


ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਇਕਾਈ ਰੂਪਨਗਰ ਦੇ ਜਿਲ੍ਹਾ ਪ੍ਰਧਾਨ ਗਿਆਨ ਚੰਦ , ਜਨਰਲ ਸਕੱਤਰ ਰਮੇਸ਼ ਲਾਲ ਅਤੇ ਮੀਤ ਪ੍ਰਧਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਵੀਂ ਸਿੱਖਿਆ ਨੀਤੀ 2020 ਨੂੰ ਲਾਗੂ ਕਰਦਿਆਂ ਜਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਇੱਕੋ ਕੈਂਪਸ ਵਿੱਚ ਚੱਲ ਰਹੇ ਪ੍ਰਾਇਮਰੀ ਤੇ ਅਪਰ ਪ੍ਰਾਇਮਰੀ 113 ਸਕੂਲਾਂ ਦੀ ਮਰਜਿੰਗ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਫਤਿਹਗੜ੍ਹ ਜ਼ਿਲ੍ਹੇ ਵਿੱਚ ਅਧਿਆਪਕਾਂ ਤੇ ਦਬਾਅ ਪਾ ਕੇ ਸਕੂਲ ਮੈਨੇਜਮੈਂਟ ਕਮੇਟੀਆਂ ਰਾਹੀ ਸਕੂਲਾਂ ਨੂੰ ਮਰਜ਼ ਕਰਨ ਸਬੰਧੀ, ਸਹਿਮਤੀ ਦੇ ਮਤੇ ਪਵਾਏ ਗਏ ਜਾ ਰਹੇ ਹਨ। ਸਕੂਲਾਂ ਦੀ ਮਰਜਿੰਗ ਕਰਨ ਲਈ ਜਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਸਿੱਖਿਆ ਵਿਭਾਗ ਵੱਲੋਂ ਪਾਇਲਟ ਜ਼ਿਲ੍ਹੇ ਵਜੋਂ ਚੁਣਿਆ ਗਿਆ ਜਿਸ ਤਹਿਤ ਪ੍ਰਾਇਮਰੀ ਤੇ ਅਪਰ ਪ੍ਰਾਇਮਰੀ ਸਕੂਲਾਂ ਦੀ ਮਰਜਿੰਗ ਕੀਤੀ ਜਾਵੇਗੀ। ਜਿਸ ਨਾਲ ਆਉਣ ਵਾਲੇ ਸਮੇਂ ਵਿੱਚ
ਪ੍ਰਾਇਮਰੀ ਕਾਡਰ ਦਾ ਪ੍ਰਮੋਸ਼ਨ ਚੈਨਲ ਐਚ ਟੀ, ਸੀ ਐਚ ਟੀ, ਬੀ ਪੀ ਈ ਓ ਖਤਮ ਹੋ ਜਾਵੇਗਾ, ਸਕੂਲਾਂ ਦੀ ਮਰਜਿੰਗ ਨਾਲ ਪਿੰਡਾਂ ਵਿੱਚ ਚੱਲ ਰਹੇ ਪ੍ਰਾਇਮਰੀ ਸਕੂਲ ਬੰਦ ਕੀਤੇ ਜਾਣਗੇ ਅਤੇ ਨਵੀਂ ਸਿੱਖਿਆ ਨੀਤੀ 2020 ਅਨੁਸਾਰ ਕੰਪਲੈਕਸ ਸਕੂਲ ਬਣਾਏ ਜਾਣਗੇ। ਪਿੰਡਾਂ ਦੇ ਵਿਦਿਆਰਥੀਆਂ ਤੋਂ ਜਨਤਕ ਸਿੱਖਿਆ ਦੂਰ ਹੋ ਜਾਵੇਗੀ। ਸਕੂਲਾਂ ਦੀ ਮਰਜਿੰਗ ਕਰਕੇ ਸਿੱਖਿਆ ਦਾ ਕੇਂਦਰੀਕਰਨ ਕੀਤਾ ਜਾ ਰਿਹਾ ਹੈ ਅਤੇ ਸਿੱਖਿਆ ਵਿਭਾਗ ਦੀ ਅਕਾਰ ਘਟਾਈ ਕੀਤੀ ਜਾ ਰਹੀ ਹੈ ਜੋ ਕਿ ਜਨਤਕ ਸਿੱਖਿਆ ਨੂੰ ਖਤਮ ਕਰਕੇ ਪ੍ਰਾਈਵੇਟ ਅਦਾਰਿਆਂ ਨੂੰ ਹੋਰ ਖੁੱਲ ਦੇਣ ਵੱਲ ਚੁੱਕਿਆ ਗਿਆ ਕਦਮ ਹੈ। ਡੀ ਟੀ ਐਫ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਵਿਨੋਦ ਚੰਦਨ, ਵਿੱਤ ਸਕੱਤਰ ਸੁਨੀਲ ਕੁਮਾਰ ਅਤੇ ਮਨਿੰਦਰ ਸਿੰਘ, ਮਹਿੰਦਰ ਸਿੰਘ ਚਾਹਲ ਨੇ ਦੱਸਿਆ ਹੈ ਕਿ ਜਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਅਧਿਆਪਕ ਦਿਵਸ ਮੌਕੇ ਡੀ ਟੀ ਐਫ, ਡੀ ਐਮ ਐੱਫ ਅਤੇ ਭਰਾਤਰੀ ਜੱਥੇਬੰਦੀਆਂ ਵਲੋ ਇਹਨਾ ਨੀਤੀਆਂ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।ਇਸ ਸੰਘਰਸ਼ੀ ਰੋਸ ਦੀ ਡੀ ਟੀ ਐਫ ਰੂਪਨਗਰ ਵਲੋ ਪੂਰੀ ਹਮਾਇਤ ਕੀਤੀ ਜਾਵੇਗੀ। ਆਗੂਆਂ ਨੇ ਦੱਸਿਆ ਹੈ ਕਿ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੀ ਬੀ ਪੀ ਈ ਓ ਜਖਵਾਲੀ ਮੋਜੂਦਾ ਬੀ ਪੀ ਈ ਓ ਮੋਰਿੰਡਾ ਵੱਲੋਂ ਸ਼ਿਕਾਇਤ ਕਰਤਾ ਅਧਿਆਪਕਾਂ ਨੂੰ ਨਿੱਜੀ ਰੰਜਿਸ਼ ਤਹਿਤ ਤੰਗ ਪਰੇਸ਼ਾਨ ਕਰਕੇ ਜਾਰੀ ਕੀਤੇ ਕਾਰਨ ਦੱਸੋ ਨੋਟਿਸ ਅਤੇ ਆਰਜ਼ੀ ਪ੍ਰਬੰਧ ਰੱਦ ਕਰਵਾਉਣ ਅਤੇ ਚਲ ਰਹੀ ਰੈਗੂਲਰ ਜਾਂਚ ਸਮੇਂ ਬੱਧ ਤਰੀਕੇ ਨਾਲ ਮੁਕੰਮਲ ਕੀਤੇ ਜਾਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।

Leave a Reply

Your email address will not be published. Required fields are marked *