ਕਿਸਾਨ-ਖੇਤ ਮਜ਼ਦੂਰ ਅੱਜ ਚੰਡੀਗੜ੍ਹ ‘ਚ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨਗੇ

ਚੰਡੀਗੜ੍ਹ ਪੰਜਾਬ

ਕਿਸਾਨ-ਖੇਤ ਮਜ਼ਦੂਰ ਅੱਜ ਚੰਡੀਗੜ੍ਹ ‘ਚ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨਗੇ


ਚੰਡੀਗੜ੍ਹ, 2 ਸਤੰਬਰ,ਬੋਲੇ ਪੰਜਾਬ ਬਿਊਰੋ :


ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਮਜ਼ਦੂਰ, ਕਿਸਾਨ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਬਣਾਉਣ ਤੇ ਹੋਰਨਾਂ ਮੰਗਾਂ ਨੂੰ ਲੈ ਕੇ ਬੀਤੇ ਕੱਲ੍ਹ ਤੋਂ ਚੰਡੀਗੜ੍ਹ ਦੇ ਸੈਕਟਰ 34 ਵਿਚਲੇ ਦਸਹਿਰਾ ਗਰਾਊਂਡ ਵਿਚ ਪੰਜ ਰੋਜ਼ਾ ‘ਖੇਤੀ ਨੀਤੀ ਮੋਰਚਾ’ ਸ਼ੁਰੂ ਕਰ ਦਿੱਤਾ ਹੈ। ਕਿਸਾਨ-ਖੇਤ ਮਜ਼ਦੂਰ ਯੂਨੀਅਨਾਂ ਨੇ ਅੱਜ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਪਹਿਲੇ ਦਿਨ ਵਿਧਾਨ ਸਭਾ ਤੱਕ ਮਾਰਚ ਕਰਨ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਪੁਲੀਸ ਦੇ ਅਧਿਕਾਰੀਆਂ ਨੇ ਅੱਜ ਦਾ ਰੋਸ ਮਾਰਚ ਰੱਦ ਕਰਨ ਨੂੰ ਲੈ ਕੇ ਕਿਸਾਨ ਆਗੂਆਂ ਨਾਲ ਬੀਤੇ ਕੱਲ੍ਹ ਬੈਠਕ ਵੀ ਕੀਤੀ ਜੋ ਬੇਸਿੱਟਾ ਰਹੀ ਤੇ ਕਿਸਾਨ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਦੇ ਆਪਣੇ ਫੈਸਲੇ ’ਤੇ ਬਜ਼ਿੱਦ ਰਹੇ। ਮੋਰਚੇ ਦੇ ਪਹਿਲੇ ਦਿਨ ਪੰਜਾਬ ਭਰ ਤੋਂ ਨੌਜਵਾਨਾਂ, ਬਜ਼ੁਰਗਾਂ ਤੇ ਔਰਤਾਂ ਦੇ ਵੱਡੇ-ਵੱਡੇ ਕਾਫਲੇ ਚੰਡੀਗੜ੍ਹ ਪਹੁੰਚ ਗਏ ਹਨ ਜਿਨ੍ਹਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕੀਤੀ ਗਈ ਹੈ। ਕਿਸਾਨ ਜਥੇਬੰਦੀਆਂ ਵੱਲੋਂ ਪੰਜ ਦਿਨਾਂ ਮੋਰਚੇ ਲਈ ਰਾਸ਼ਨ-ਪਾਣੀ ਤੇ ਹੋਰ ਸਾਮਾਨ ਵੀ ਲਿਆਂਦਾ ਗਿਆ ਹੈ।

Leave a Reply

Your email address will not be published. Required fields are marked *