ਟਾਇਰ ਪੰਕਚਰ ਹੋਣ ਕਾਰਨ ਬੱਸ ਪਲਟੀ,1 ਦੀ ਮੌਤ, 35 ਗੰਭੀਰ ਜ਼ਖ਼ਮੀ

ਚੰਡੀਗੜ੍ਹ ਪੰਜਾਬ

ਟਾਇਰ ਪੰਕਚਰ ਹੋਣ ਕਾਰਨ ਬੱਸ ਪਲਟੀ,1 ਦੀ ਮੌਤ, 35 ਗੰਭੀਰ ਜ਼ਖ਼ਮੀ


ਲੁਧਿਆਣਾ, 3 ਸਤੰਬਰ,ਬੋਲੇ ਪੰਜਾਬ ਬਿਊਰੋ :


ਲੁਧਿਆਣਾ ਵਿੱਚ ਦੇਰ ਰਾਤ ਹਰਿਦੁਆਰ ਤੋਂ ਜੰਮੂ ਜਾ ਰਹੀ ਇੱਕ ਨਿੱਜੀ ਕੰਪਨੀ ਦੀ ਬੱਸ ਪਲਟ ਗਈ। ਇਸ ਹਾਦਸੇ ਵਿੱਚ ਬੱਸ ਵਿੱਚ ਸਵਾਰ 3 ਬੱਚਿਆਂ ਸਮੇਤ 35 ਲੋਕ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਹੈ। ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਹਾਦਸਾ ਸਵੇਰੇ ਰਾਤ 1 ਵਜੇ ਜਲੰਧਰ ਬਾਈਪਾਸ ਨੇੜੇ ਵਾਪਰਿਆ। ਜਿੱਥੇ ਜਿਵੇਂ ਹੀ ਹਰਿਦੁਆਰ ਤੋਂ ਜੰਮੂ ਜਾ ਰਹੀ ਬੱਸ ਲੁਧਿਆਣਾ ਦੇ ਜਲੰਧਰ ਬਾਈਪਾਸ ਨੇੜੇ ਪਹੁੰਚੀ ਤਾਂ ਹਾਈਵੇਅ ‘ਤੇ ਅਚਾਨਕ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ਤੋਂ ਬਾਅਦ ਰੌਲਾ ਸੁਣ ਕੇ ਆਸ-ਪਾਸ ਦੇ ਲੋਕ ਮੌਕੇ ‘ਤੇ ਪਹੁੰਚ ਗਏ ਅਤੇ ਬੱਸ ‘ਚ ਫਸੇ ਲੋਕਾਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ।
ਸੂਚਨਾ ਮਿਲਦੇ ਹੀ ਐਂਬੂਲੈਂਸ ਮੌਕੇ ‘ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ। ਇਸ ਹਾਦਸੇ ‘ਚ ਤਿੰਨ ਬੱਚਿਆਂ ਸਮੇਤ 35 ਲੋਕ ਜ਼ਖਮੀ ਹੋਏ ਹਨ। ਜਿਨ੍ਹਾਂ ਦਾ ਸਿਵਲ ਹਸਪਤਾਲ ਵਿੱਚ ਹੀ ਇਲਾਜ ਚੱਲ ਰਿਹਾ ਹੈ। ਇਨ੍ਹਾਂ ਵਿੱਚੋਂ 12 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਜਲੰਧਰ ਬਾਈਪਾਸ ਨੇੜੇ ਇੱਕ ਟਾਇਰ ਪੰਕਚਰ ਹੋ ਗਿਆ। ਜਿਸ ਕਾਰਨ ਬੱਸ ਪਲਟ ਗਈ। ਬੱਸ ਜੰਮੂ ਜਾ ਰਹੀ ਸੀ।

Leave a Reply

Your email address will not be published. Required fields are marked *