ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਨਜ਼ਦੀਕੀ ਕਨੂੰ ਗੁੱਜਰ ਪੁਲਿਸ ਐਨਕਾਊਂਟਰ ‘ਚ ਜ਼ਖਮੀ ਅਤੇ ਗ੍ਰਿਫਤਾਰ

ਚੰਡੀਗੜ੍ਹ ਪੰਜਾਬ

 ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਨਜ਼ਦੀਕੀ ਕਨੂੰ ਗੁੱਜਰ ਪੁਲਿਸ ਐਨਕਾਊਂਟਰ ‘ਚ ਜ਼ਖਮੀ ਅਤੇ ਗ੍ਰਿਫਤਾਰ

ਜਲੰਧਰ, 3 ਸਤੰਬਰ ,ਬੋਲੇ ਪੰਜਾਬ ਬਿਊਰੋ :

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਕ ਵੱਡੀ ਕਾਰਵਾਈ ਕਰਦੇ ਹੋਏ ਗੈਂਗਸਟਰ ਕਨੂੰ ਗੁੱਜਰ ਨੂੰ ਗ੍ਰਿਫਤਾਰ ਕੀਤਾ ਹੈ। ਜੱਗੂ ਭਗਵਾਨਪੁਰੀਆ ਦਾ ਨਜ਼ਦੀਕੀ ਸਾਥੀ ਕਨੂੰ ਗੁੱਜਰ ਨੂੰ ਪੁਲਿਸ ਨੇ ਇੱਕ ਮੁਕਾਬਲੇ ‘ਚ ਗੰਭੀਰ ਰੂਪ ‘ਚ ਜ਼ਖਮੀ ਹੋਣ ਤੋਂ ਬਾਅਦ ਗ੍ਰਿਫਤਾਰ ਕੀਤਾ ਤੇ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।

ਪੁਲਿਸ ਨੇ ਉਸਕੋਲੋਂ 8 ਪਿਸਤੌਲ, 55 ਜਿੰਦਾ ਰੌਂਦ ਅਤੇ 8 ਕਾਰਤੂਸ ਬਰਾਮਦ ਕੀਤੇ ਹਨ। ਕਨੂੰ ਗੁੱਜਰ ਖਿਲਾਫ ਪਹਿਲਾਂ ਵੀ 8 ਗੰਭੀਰ ਅਪਰਾਧਾਂ ਦੇ ਮਾਮਲੇ ਦਰਜ ਹਨ।ਪੰਜਾਬ ਪੁਲਿਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੰਗਠਿਤ ਅਪਰਾਧ ਨੂੰ ਜੜ੍ਹੋਂ ਪੁੱਟਣ ਲਈ ਆਪਣੀ ਵਚਨਬੱਧਤਾ ਦੁਹਰਾਈ ਹੈ। ਇਸ ਗ੍ਰਿਫਤਾਰੀ ਨੂੰ ਪੰਜਾਬ ਵਿੱਚ ਅਪਰਾਧਾਂ ਨੂੰ ਨੱਥ ਪਾਉਣ ਵਿੱਚ ਵੱਡੀ ਸਫਲਤਾ ਵਜੋਂ ਦੇਖਿਆ ਜਾ ਰਿਹਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।