ਪੰਜਾਬ ‘ਚ ਕਈ ਥਾਂਈਂ ਪੈ ਰਹੇ ਮੀਂਹ ਕਾਰਨ ਗਰਮੀ ਤੋਂ ਰਾਹਤ

ਚੰਡੀਗੜ੍ਹ ਪੰਜਾਬ

ਪੰਜਾਬ ‘ਚ ਕਈ ਥਾਂਈਂ ਪੈ ਰਹੇ ਮੀਂਹ ਕਾਰਨ ਗਰਮੀ ਤੋਂ ਰਾਹਤ


ਚੰਡੀਗੜ੍ਹ, 3 ਸਤੰਬਰ,ਬੋਲੇ ਪੰਜਾਬ ਬਿਊਰੋ :


ਪੰਜਾਬ ਵਿੱਚ ਅੱਜ ਮੰਗਲਵਾਰ ਨੂੰ ਮੌਸਮ ਬਦਲ ਗਿਆ।ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪਿਆ।ਚੰਡੀਗੜ੍ਹ, ਮੋਹਾਲੀ ਪਟਿਆਲ਼ਾ, ਰੋਪੜ ਤੇ ਫਤਹਿਗੜ੍ਹ ਜਿਲ਼੍ਹਿਆਂ ‘ਚ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ।ਮੌਸਮ ਵਿਭਾਗ ਨੇ ਮੰਗਲਵਾਰ ਨੂੰ ਪੰਜਾਬ ‘ਚ ਕੁਝ ਥਾਵਾਂ ‘ਤੇ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਸੀ। 
ਸੋਮਵਾਰ ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਕਾਰਨ ਤਾਪਮਾਨ ‘ਚ 1.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਫਿਲਹਾਲ ਇਹ ਆਮ ਦੇ ਨੇੜੇ ਹੈ। ਮੁਹਾਲੀ ਵਿੱਚ ਸਭ ਤੋਂ ਵੱਧ 70.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।
ਪਠਾਨਕੋਟ ਵਿੱਚ 1.5 ਮਿਲੀਮੀਟਰ ਮੀਂਹ ਪਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 36.2 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ ਪੰਜਾਬ ਦੇ ਘੱਟੋ-ਘੱਟ ਤਾਪਮਾਨ ‘ਚ 0.5 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਸ ਕਾਰਨ ਇਹ ਹੁਣ ਆਮ ਨਾਲੋਂ 3 ਡਿਗਰੀ ਵੱਧ ਹੋ ਗਿਆ ਹੈ। ਮੋਹਾਲੀ ਵਿੱਚ ਸਭ ਤੋਂ ਘੱਟ ਤਾਪਮਾਨ 23.9 ਡਿਗਰੀ ਦਰਜ ਕੀਤਾ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।