ਪੰਜਾਬ ਦੇ ਸੈਂਕੜੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਮਟਕਾ ਚੌਂਕ ਪੁੱਜ ਕੇ ਦਿੱਤਾ ਧਰਨਾ

ਚੰਡੀਗੜ੍ਹ ਪੰਜਾਬ

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਵਿਸ਼ਾਲ ਰੈਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ ਭੱਤਾ ਵਰਕਰਾਂ ਨੂੰ ਮਿਲਣ ਲਈ ਤੈਅ ਕੀਤਾ ਸਮਾਂ

ਚੰਡੀਗੜ੍ਹ, 03 ਸਤੰਬਰ ,ਬੋਲੇ ਪੰਜਾਬ ਬਿਊਰੋ :

ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ-ਭੱਤਾ ਵਰਕਰਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਮੀਟਿੰਗਾਂ ਦਾ ਸਮਾਂ ਦੇ ਕੇ ਮੁੱਕਰਨ ਦੇ ਰੋਸ ਵਜੋਂ ‘ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ’ ਵੱਲੋਂ ਅੱਜ ਸੈਕਟਰ 39 ਸਥਿਤ ਅਨਾਜ਼ ਮੰਡੀ ਵਿਖੇ ਵਿਸ਼ਾਲ ਰੈਲੀ ਕਰਕੇ ਵਿਧਾਨ ਸਭਾ ਵੱਲ ਰੋਸ ਮੁਜ਼ਾਹਰਾ ਕੀਤਾ ਗਿਆ। ਇੱਕ ਪਾਸੇ ਜਦੋਂ ਇਸ ਰੋਸ ਮੁਜ਼ਾਹਰੇ ਨੂੰ ਚੰਡੀਗੜ੍ਹ ਪੁਲਿਸ ਦੁਆਰਾ ਅੱਗੇ ਵੱਧਣ ਤੋਂ ਰੋਕ ਦਿੱਤਾ ਗਿਆ ਉੱਥੇ ਸੈਂਕੜੇ ਮੁਲਾਜ਼ਮ ਅਤੇ ਪੈਨਸ਼ਨਰ ਪੁਲਿਸ ਨੂੰ ਚਕਮਾ ਦੇ ਕੇ ਮਟਕਾ ਚੌਂਕ ਵਿਖੇ ਪੁੱਜਣ ਵਿੱਚ ਸਫ਼ਲ ਹੋ ਗਏ। ਇਸ ਮੌਕੇ ਮੁੱਖ ਮੰਤਰੀ ਦੇ ਓ.ਐੱਸ.ਡੀ. ਵੱਲੋਂ ਮਟਕਾ ਚੌਂਕ ਵਿਖੇ ਪੁੱਜ ਕੇ 10 ਸਤੰਬਰ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਕਰਵਾਈ ਗਈ ਜਿਸ ਉਪਰੰਤ ਧਰਨਾ ਸਮਾਪਤ ਹੋ ਗਿਆ।
ਇਸ ਮੌਕੇ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚੋਂ ਪੁੱਜੇ ਹਜਾਰਾਂ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ-ਭੱਤਾ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਂਝੇ ਫਰੰਟ ਦੇ ਆਗੂਆਂ ਕਰਮ ਸਿੰਘ ਧਨੋਆ, ਭਜਨ ਸਿੰਘ ਗਿੱਲ, ਸ਼ਵਿੰਦਰਪਾਲ ਮੋਲੋਵਾਲੀ, ਸਤੀਸ਼ ਰਾਣਾ, ਰਣਜੀਤ ਰਾਣਵਾਂ, ਜਰਮਨਜੀਤ ਸਿੰਘ, ਡਾ. ਐੱਨ. ਕੇ ਕਲਸੀ, ਬਾਜ਼ ਸਿੰਘ ਖਹਿਰਾ, ਸੁਖਦੇਵ ਸਿੰਘ ਸੈਣੀ, ਸਰਬਜੀਤ ਸਿੰਘ ਭਾਣਾ, ਗੁਰਪ੍ਰੀਤ ਸਿੰਘ ਗੰਡੀਵਿੰਡ, ਐੱਨ. ਡੀ. ਤਿਵਾੜੀ ਰਾਧੇ ਸ਼ਿਆਮ, ਜਸਵੀਰ ਤਲਵਾੜਾ, ਜਗਦੀਸ਼ ਚਾਹਲ, ਦਿਗਵਿਜੇ ਪਾਲ, ਸੁਖਜੀਤ ਸਿੰਘ, ਬੋਬਿੰਦਰ ਸਿੰਘ, ਕਰਮਜੀਤ ਸਿੰਘ ਬੀਹਲਾ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਮਾਣ-ਭੱਤਾ ਵਰਕਰਾਂ ਉੱਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਛੇਵੇਂ ਤਨਖਾਹ ਕਮਿਸ਼ਨ ਤਹਿਤ ਪੈਨਸ਼ਨਰਾਂ ਉੱਤੇ 2.59 ਦਾ ਗੁਣਾਂਕ ਲਾਗੂ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ‘ਤੇ ਪੰਜਾਬ ਦੇ ਸਕੇਲ ਲਾਗੂ ਕਰਨ, ਪਰਖ ਕਾਲ ਦੌਰਾਨ ਮੁੱਢਲੀ ਤਨਖਾਹ ਦੇਣ ਸੰਬੰਧੀ 15-01-2015 ਅਤੇ 05-09-2016 ਦੇ ਪੱਤਰਾਂ ਨੂੰ ਰੱਦ ਕਰਨ, ਬੰਦ ਕੀਤੇ ਗਏ ਪੇਂਡੂ ਤੇ ਬਾਰਡਰ ਏਰੀਆ ਸਮੇਤ ਸਮੁੱਚੇ ਭੱਤੇ ‘ਤੇ ਏ.ਸੀ.ਪੀ. ਬਹਾਲ ਕਰਨ, ਰੋਕੇ ਗਏ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਤੇ ਬਕਾਏ ਜਾਰੀ ਕਰਨ ਅਤੇ ਥੋਪੇ ਗਏ ਜ਼ਜੀਆ ਰੂਪੀ ਡਿਵੈਲਪਮੈਂਟ ਟੈਕਸ ਨੂੰ ਬੰਦ ਕਰਨ ਤੋਂ ਲਗਾਤਾਰ ਟਾਲ-ਮਟੋਲ ਕਰ ਰਹੀ ਹੈ।


ਸਾਂਝੇ ਫਰੰਟ ਦੇ ਆਗੂਆਂ ਹਰਦੀਪ ਟੋਡਰਪੁਰ, ਤੀਰਥ ਬਾਸੀ, ਹਰਜੰਟ ਸਿੰਘ ਬੋਡੇ, ਸੁਰਿੰਦਰ ਕੁਮਾਰ ਪੁਆਰੀ, ਧਨਵੰਤ ਸਿੰਘ ਭੱਠਲ, ਜਵੰਧਰ ਸਿੰਘ, ਬੀ.ਐੱਸ. ਸੈਣੀ, ਨਵਪ੍ਰੀਤ ਬੱਲੀ, ਸੁਰਿੰਦਰ ਰਾਮ ਕੁੱਸਾ, ਅਮਰੀਕ ਸਿੰਘ ਮਸੀਤਾਂ, ਜਰਨੈਲ ਸਿੰਘ ਪੱਟੀ, ਸੁਰਿੰਦਰ ਪਾਲ ਲਾਹੋਰੀਆ, ਅਮਿਤ ਕਟੋਚ ਨੇ ਆਖਿਆ ਕਿ ਪੰਜਾਬ ਸਰਕਾਰ ਦੁਆਰਾ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਕੁੱਝ ਫੈਸਲੇ ਕਰਕੇ ਕਰੋੜਾਂ ਰੁਪਏ ਇਸ਼ਤਿਹਾਰਬਾਜੀ ਵਿੱਚ ਬਰਬਾਦ ਕਰਕੇ ਪੰਜਾਬ ਅਤੇ ਦੂਜੇ ਸੂਬਿਆਂ ਦੇ ਲੋਕਾਂ ਨੂੰ ਬੁੱਧੂ ਬਣਾਉਣ ਦਾ ਕੰਮ ਕੀਤਾ ਹੈ ਜਦਕਿ ਹਕੀਕੀ ਰੂਪ ਵਿੱਚ ਨਾ ਕਿਸੇ ਮੁਲਾਜ਼ਮ ਨੂੰ ਪੱਕਾ ਕੀਤਾ ਗਿਆ ਹੈ ਅਤੇ ਨਾ ਹੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਗਈ ਹੈ।
ਸਾਂਝੇ ਫਰੰਟ ਦੇ ਆਗੂਆਂ ਦਰਸ਼ਨ ਸਿੰਘ ਲੁਬਾਣਾ, ਬਲਜੀਤ ਸਿੰਘ ਬਰਾੜ, ਜਗਦੀਸ਼ ਸਿੰਘ ਸਰਾਂ, ਅਮਰਜੀਤ ਸਿੰਘ ਸਿੱਧੂ, ਗੁਰਨਾਮ ਸਿੰਘ ਔਲਖ, ਸੁਖਵਿੰਦਰ ਚਾਹਲ, ਅਤਿੰਦਰਪਾਲ ਘੱਗਾ, ਗੁਲਜ਼ਾਰ ਖਾਨ, ਹਰਜੀਤ ਸਿੰਘ ਆਦਿ ਨੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੀਟਿੰਗ ਦਾ ਸਮਾਂ ਦੇ ਕੇ ਮੁਕਰਨ ਦਾ ਰਿਕਾਰਡ ਕਾਇਮ ਕਰ ਚੁੱਕੇ ਹਨ ਇਸ ਲਈ ਹੁਣ ਸਰਕਾਰ ਦੁਆਰਾ ਦਿੱਤੀਆਂ ਮੀਟਿੰਗਾਂ ਤੇ ਭਰੋਸਾ ਨਾ ਕਰਕੇ ਸੰਘਰਸ਼ ਜਾਰੀ ਰੱਖਿਆ ਜਾਵੇਗਾ।

Leave a Reply

Your email address will not be published. Required fields are marked *