ਪੰਜਾਬ ਵਿਧਾਨ ਸਭਾ ਦੇ ਸ਼ੈਸ਼ਨ ‘ਚ ਗੂੰਜਿਆ ਗੈਂਗਸਟਰ ਲਾਰੈਂਸ ਦੀ ਇੰਟਰਵਿਊ ਦਾ ਮੁੱਦਾ
ਚੰਡੀਗੜ੍ਹ, 3 ਸਤੰਬਰ,ਬੋਲੇ ਪੰਜਾਬ ਬਿਊਰੋ :
ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਚੱਲ ਰਹੀ ਹੈ। ਇਸ ਦੌਰਾਨ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਗੈਂਗਸਟਰ ਲਾਰੈਂਸ ਦੀ ਇੰਟਰਵਿਊ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਇਹ ਮੁੱਦਾ ਪੂਰੇ ਪੰਜਾਬ ਦਾ ਨਾਂ ਖਰਾਬ ਕਰ ਰਿਹਾ ਹੈ। ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਵੀ ਇਸ ਗਿਰੋਹ ਦਾ ਹੱਥ ਹੈ।
ਹੁਣ ਵਿਦੇਸ਼ਾਂ ਵਿਚ ਵੀ ਗਾਇਕਾਂ ‘ਤੇ ਫਾਇਰਿੰਗ ਕੀਤੀ ਜਾ ਰਹੀ ਹੈ। ਇਕ ਰਾਸ਼ਟਰੀ ਟੀਵੀ ‘ਤੇ ਇਕ ਘੰਟੇ ਦੀ ਉਸ ਦੀ ਇੰਟਰਵਿਊ ਲਈ ਗਈ। ਜਦੋਂ ਇਹ ਮੁੱਦਾ ਉਠਾਇਆ ਗਿਆ ਤਾਂ ਸਰਕਾਰ ਦਾ ਕਹਿਣਾ ਸੀ ਕਿ ਪੰਜਾਬ ਵਿਚ ਇੰਟਰਵਿਊ ਨਹੀਂ ਕਰਵਾਈ ਗਈ। ਫਿਰ ਸਪੈਸ਼ਲ ਡੀਜੀਪੀ ਨੇ ਇਸ ਮਾਮਲੇ ਵਿੱਚ ਹਾਈ ਕੋਰਟ ਵਿੱਚ ਰਿਪੋਰਟ ਸੌਂਪੀ ਸੀ।
ਜਿਸ ਵਿੱਚ ਕਿਹਾ ਗਿਆ ਸੀ ਕਿ ਖਰੜ ਵਿੱਚ ਇੰਟਰਵਿਊ ਹੋਈ ਹੈ। ਇਸ ਵਿੱਚ ਇੱਕ ਐਸਪੀ ਪੱਧਰ ਦੇ ਅਧਿਕਾਰੀ ਨੇ ਆਪਣੇ ਫ਼ੋਨ ਤੋਂ ਇੰਟਰਵਿਊ ਕਰਵਾਈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਕਮੇਟੀ ਬਣਾ ਕੇ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਕਿਵੇਂ ਏਜੀਟੀਐਫ ਨੇ ਲਾਰੈਂਸ ਨੂੰ ਸਿਵਲ ਪੁਲਿਸ ਕੋਲ ਭੇਜਿਆ। ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਹਾਈ ਕੋਰਟ ਵੱਲੋਂ ਬਣਾਈ ਗਈ ਐਸਆਈਟੀ ਦੇ ਮੁਖੀ ਨੂੰ ਇਸ ਦੀ ਜਾਂਚ ਦੀ ਜ਼ਿੰਮੇਵਾਰੀ ਦਿੱਤੀ ਜਾਣੀ ਚਾਹੀਦੀ ਹੈ। ਨਾਲ ਦੱਸਿਆ ਜਾਵੇ ਇਸ ਮਾਮਲੇ ਵਿਚ ਲਾਰੈਂਸ ਦੀ ਕਿਸ-ਕਿਸ ਨੇ ਮਦਦ ਕੀਤੀ।