ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 04 ਸਤੰਬਰ ,ਬੋਲੇ ਪੰਜਾਬ ਬਿਊਰੋ:
ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਬੁੱਧਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਪਾਰਟੀ ਨੇ ਮੁਲਾਕਾਤ ਦੀ ਤਸਵੀਰ ਸੋਸ਼ਲ ਮੀਡੀਆ ਐਕਸ ‘ਤੇ ਸ਼ੇਅਰ ਕੀਤੀ ਹੈ। ਇਸ ਮੁਲਾਕਾਤ ਨੂੰ ਆਉਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਨਾਲ ਜੋੜਿਆ ਜਾ ਰਿਹਾ ਹੈ। ਸੰਭਾਵਨਾ ਹੈ ਕਿ ਦੋਵੇਂ ਪਹਿਲਵਾਨ ਸਿਆਸਤ ਵਿੱਚ ਆ ਸਕਦੇ ਹਨ ਅਤੇ ਕਾਂਗਰਸ ਦੀ ਟਿਕਟ ‘ਤੇ ਚੋਣ ਲੜ ਸਕਦੇ ਹਨ। ਕਾਂਗਰਸ ਪਾਰਟੀ ਅੱਜ ਹਰਿਆਣਾ ਵਿਧਾਨ ਸਭਾ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦੀ ਹੈ।
ਜ਼ਿਕਰਯੋਗ ਹੈ ਕਿ ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਭਾਜਪਾ ਨੇਤਾ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਜੰਤਰ-ਮੰਤਰ ‘ਤੇ ਧਰਨੇ ‘ਤੇ ਬੈਠੇ ਸਨ। ਉਨ੍ਹਾਂ ਦਾ ਇਲਜ਼ਾਮ ਸੀ ਕਿ ਬ੍ਰਿਜ ਭੂਸ਼ਣ ਨੇ ਕੁਸ਼ਤੀ ਸੰਘ ਦੇ ਮੁਖੀ ਹੁੰਦਿਆਂ ਮਹਿਲਾ ਖਿਡਾਰਨਾਂ ਦਾ ਜਿਨਸੀ ਸ਼ੋਸ਼ਣ ਕੀਤਾ ਸੀ। ਮਾਮਲਾ ਅਜੇ ਅਦਾਲਤ ‘ਚ ਵਿਚਾਰ ਅਧੀਨ ਹੈ। ਹਾਲ ਹੀ ‘ਚ ਵਿਨੇਸ਼ ਨੇ ਪੈਰਿਸ ਓਲੰਪਿਕ ‘ਚ ਹਿੱਸਾ ਲਿਆ ਸੀ, ਜਿੱਥੇ ਵਿਨੇਸ਼ ਫਾਈਨਲ ਵਿੱਚ ਨਿਰਧਾਰਤ ਵਜ਼ਨ ਨੂੰ ਬਰਕਰਾਰ ਨਾ ਰੱਖਣ ਕਾਰਨ ਮੁਕਾਬਲੇ ਤੋਂ ਬਾਹਰ ਹੋ ਗਈ ਸਨ।