ਕਾਰ-ਟਰੱਕ ਦੀ ਆਹਮੋ-ਸਾਹਮਣੇ ਟੱਕਰ, ਚਾਰ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ
ਚੇਨਈ, 4 ਸਤੰਬਰ,ਬੋਲੇ ਪੰਜਾਬ ਬਿਊਰੋ :
ਇੱਥੋਂ ਦੇ ਭੀੜ-ਭਾੜ ਵਾਲੇ ਈਸਟ ਕੋਸਟ ਰੋਡ ‘ਤੇ ਅੱਜ ਬੁੱਧਵਾਰ ਨੂੰ ਇੱਕ ਕਾਰ ਦੂਜੇ ਪਾਸੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ। ਹਾਦਸਾ ਐਨਾ ਭਿਆਨਕ ਸੀ ਕਿ ਇਸ ‘ਚ ਚਾਰ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕੇ ਤੇਜ਼ ਰਫ਼ਤਾਰ ਨਾਲ ਆ ਰਹੀ ਕਾਰ ਬੈਰੀਕੇਡ ਨਾਲ ਟਕਰਾਉਂਦਿਆਂ ਸੰਤੁਲਣ ਗਵਾ ਬੈਠੀ ਅਤੇ ਸੜਕ ’ਤੇ ਖੜ੍ਹੇ ਟਰੱਕ ਨਾਲ ਜਾ ਟਕਰਾਈ। ਉਨ੍ਹਾਂ ਦੱਸਿਆ ਕਿ ਕਾਰ ਸਵਾਰ ਮੁਹੰਮਦ ਆਸ਼ਿਕ 3 ਸਤੰਬਰ ਨੂੰ ਮਲੇਸ਼ੀਆ ਤੋਂ ਚੇਨਈ ਪਰਤਣ ਤੋਂ ਬਾਅਦ ਆਪਣੇ ਤਿੰਨ ਦੋਸਤਾਂ ਨਾਲ ਪੁਡੂਚੇਰੀ-ਚੇਨਈ ਹਾਈਵੇ ’ਤੇ ਸ਼ਹਿਰ ਵੱਲ ਜਾ ਰਿਹਾ ਸੀ। ਬਾਕੀ ਤਿੰਨ ਮ੍ਰਿਤਕਾਂ ਦੀ ਪਛਾਣ ਆਦਿਲ ਮੁਹੰਮਦ, ਅਸਲਫ ਅਹਿਮਦ ਅਤੇ ਸੁਲਤਾਨ ਵਜੋਂ ਹੋਈ ਹੈ।ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।