ਕੈਨੇਡਾ ‘ਚ ਪੰਜਾਬਣ ਲੜਕੀ ਦੀ ਮੌਤ

ਚੰਡੀਗੜ੍ਹ ਪੰਜਾਬ

ਕੈਨੇਡਾ ‘ਚ ਪੰਜਾਬਣ ਲੜਕੀ ਦੀ ਮੌਤ


ਬਰਨਾਲਾ, 4 ਸਤੰਬਰ,ਬੋਲੇ ਪੰਜਾਬ ਬਿਊਰੋ :


ਕੈਨੇਡਾ ‘ਚ ਪੰਜਾਬਣ ਲੜਕੀ ਦੀ ਮੌਤ ਹੋ ਗਈ ਹੈ। ਬਰਨਾਲਾ ਦੇ ਕਸਬਾ ਭਦੌੜ ਦੀ ਰਹਿਣ ਵਾਲੀ 22 ਸਾਲਾ ਗੁਰਮੀਤ ਕੌਰ ਦੀ ਕੈਨੇਡਾ ਦੇ ਸਰੀ ਵਿਖੇ ਮੌਤ ਹੋ ਗਈ। ਉਥੇ ਦਿਲ ਦਾ ਦੌਰਾ ਪੈਣ ਕਾਰਨ ਗੁਰਮੀਤ ਦੀ ਮੌਤ ਹੋ ਗਈ। ਮ੍ਰਿਤਕ ਗੁਰਮੀਤ ਕੌਰ ਸ਼ਾਦੀਸ਼ੁਦਾ ਸੀ ਅਤੇ ਸਟੱਡੀ ਵੀਜ਼ੇ ‘ਤੇ ਕੈਨੇਡਾ ਗਈ ਸੀ। 
ਮ੍ਰਿਤਕ ਗੁਰਮੀਤ ਕੌਰ ਦੇ ਪਿਤਾ ਪਰਮਜੀਤ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਗੁਰਮੀਤ ਕੌਰ ਦਾ ਵਿਆਹ ਢਾਈ ਸਾਲ ਪਹਿਲਾਂ ਲਖਵੀਰ ਸਿੰਘ ਨਾਲ ਹੋਇਆ ਸੀ। ਇਸ ਤੋਂ ਬਾਅਦ ਉਹ 29 ਦਸੰਬਰ 2023 ਨੂੰ ਪੜ੍ਹਾਈ ਲਈ ਸਰੀ (ਕੈਨੇਡਾ) ਚਲੀ ਗਈ ਸੀ।
ਉਸ ਨੇ ਦੱਸਿਆ ਕਿ ਪੜ੍ਹਾਈ ਦੇ ਨਾਲ-ਨਾਲ ਕੰਮ ਨਾ ਮਿਲਣ ਕਾਰਨ ਉਹ ਤਣਾਅ ‘ਚ ਰਹਿੰਦੀ ਸੀ। 1 ਸਤੰਬਰ ਨੂੰ ਉਸ ਨੂੰ ਗੁਰਮੀਤ ਦੇ ਨਾਲ ਰਹਿੰਦੀਆਂ ਲੜਕੀਆਂ ਦਾ ਫੋਨ ਆਇਆ ਕਿ ਉਸ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀ ਬੇਟੀ ਗੁਰਮੀਤ ਕੌਰ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ ਤਾਂ ਜੋ ਉਹ ਆਪਣੀ ਬੇਟੀ ਨੂੰ ਆਖਰੀ ਵਾਰ ਦੇਖ ਸਕਣ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।