ਮੋਗਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਚਾਰ ਵਿਅਕਤੀਆਂ ਦੀ ਮੌਤ

ਚੰਡੀਗੜ੍ਹ ਪੰਜਾਬ

ਮੋਗਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਚਾਰ ਵਿਅਕਤੀਆਂ ਦੀ ਮੌਤ


ਮੋਗਾ, 4 ਸਤੰਬਰ,ਬੋਲੇ ਪੰਜਾਬ ਬਿਊਰੋ :


ਮੋਗਾ ਵਿੱਚ ਵਾਪਰੇ ਦਰਦਨਾਕ ਹਾਦਸੇ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਮੋਗਾ ਦੇ ਕਸਬਾ ਬਾਘਾਪੁਰਾਣਾ ‘ਚ ਅੱਜ ਬੁੱਧਵਾਰ ਦੁਪਹਿਰ ਕਰੀਬ 3 ਵਜੇ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਬ੍ਰੇਜ਼ਾ ਗੱਡੀ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ ਦੋ ਮਾਸੂਮ ਬੱਚੇ ਵੀ ਸ਼ਾਮਲ ਹਨ। ਹਾਲਾਂਕਿ ਅਜੇ ਤੱਕ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ।
ਹਾਦਸਾ ਇੰਨਾ ਭਿਆਨਕ ਸੀ ਕਿ ਬਰੇਜ਼ਾ ਕਾਰ ਦੇ ਵੀ ਪਰਖੱਚੇ ਉੱਡ ਗਏ। ਟੱਕਰ ਤੋਂ ਬਾਅਦ ਬਾਈਕ ਨੂੰ ਅੱਗ ਲੱਗ ਗਈ ਅਤੇ ਬਾਈਕ ਪੂਰੀ ਤਰ੍ਹਾਂ ਸੜ ਗਈ। ਇਸ ਦੇ ਨਾਲ ਹੀ ਗੱਡੀ ਸੜਕ ਤੋਂ ਹਟ ਕੇ ਖੇਤਾਂ ਵਿੱਚ ਪਹੁੰਚ ਗਈ ਹੈ।
ਜਾਣਕਾਰੀ ਅਨੁਸਾਰ ਇਹ ਹਾਦਸਾ ਮੋਗਾ ਦੇ ਬਾਘਾਪੁਰਾਣਾ ਮੁੱਦਕੀ ਰੋਡ ‘ਤੇ ਪਿੰਡ ਲੰਗੇਆਣਾ ਨੇੜੇ ਵਾਪਰਿਆ। ਇੱਥੇ ਇੱਕ ਤੇਜ਼ ਰਫ਼ਤਾਰ ਬਰੇਜ਼ਾ ਗੱਡੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਕਾਰ ਚਾਲਕ ਸ਼ਰਾਬ ਦੇ ਨਸ਼ੇ ‘ਚ ਸੀ। ਉਹ ਸ਼ਰਾਬ ਦੇ ਨਸ਼ੇ ‘ਚ ਗੱਡੀ ਚਲਾ ਰਿਹਾ ਸੀ। ਗੱਡੀ ਦੇ ਅੰਦਰੋਂ ਸ਼ਰਾਬ ਦੀਆਂ ਬੋਤਲਾਂ ਵੀ ਮਿਲੀਆਂ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ ‘ਤੇ ਪਹੁੰਚ ਗਈ। ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *