ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਗਿੱਦੜਬਾਹਾ ਦੀ ਕਮਾਨ ਹਰਸਿਮਰਤ ਕੌਰ ਨੂੰ ਸੌਂਪੀ,

ਚੰਡੀਗੜ੍ਹ ਪੰਜਾਬ

ਹੀਰਾ ਸਿੰਘ ਗਾਬੜੀਆ ਨੂੰ ਸੌਂਪੀ ਚੋਣ ਪ੍ਰਚਾਰ ਦੀ ਜ਼ਿੰਮੇਵਾਰੀ

ਚੰਡੀਗੜ੍ਹ, 4 ਸਤੰਬਰ ,ਬੋਲੇ ਪੰਜਾਬ ਬਿਊਰੋ:

ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੂੰ ਗਿੱਦੜਬਾਹਾ ਜ਼ਿਮਨੀ ਚੋਣ ਵਾਸਤੇ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਇੰਚਾਰਜ ਥਾਪ ਦਿੱਤਾ ਹੈ।

ਇਸੇ ਤਰ੍ਹਾਂ ਸਰਦਾਰ ਹੀਰਾ ਸਿੰਘ ਗਾਬੜੀਆ ਨੂੰ ਬਰਨਾਲਾ ਸ਼ਹਿਰ ਅਤੇ ਸਰਦਾਰ ਇਕਬਾਲ ਸਿੰਘ ਝੂੰਦਾ ਨੂੰ ਬਰਨਾਲਾ ਦਿਹਾਤੀ ਵਿਚ ਪ੍ਰਚਾਰ ਮੁਹਿੰਮ ਦਾ ਇੰਚਾਰਜ ਥਾਪਿਆ ਗਿਆ ਹੈ।

ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਹਨਾਂ ਪ੍ਰਚਾਰ ਮੁਹਿੰਮਾਂ ਦੇ ਇੰਚਾਰਜਾਂ ਨੂੰ ਆਖਿਆ ਗਿਆ ਹੈ ਕਿ ਉਹ ਇਹਨਾਂ ਹਲਕਿਆਂ ਵਿਚ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਖਾਕਾ ਤਿਆਰ ਕਰਨ। ਉਹਨਾਂ ਕਿਹਾ ਕਿ ਇਹ ਇੰਚਾਰਜ ਹਲਕਿਆਂ ਵਿਚ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰਨਗੇ ਅਤੇ ਪਾਰਟੀ ਦੀ ਪ੍ਰਚਾਰ ਮੁਹਿੰਮ ਦੀ ਅਗਵਾਈ ਕਰਨਗੇ ਅਤੇ ਕੇਡਰ ਨੂੰ ਬੂਥ ਵਾਈਜ਼ ਡਿਊਟੀਆਂ ਸੌਂਪਣਗੇ।

Leave a Reply

Your email address will not be published. Required fields are marked *